Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ, ਹਸਪਤਾਲ ਦਾਖਲ

04 Sep, 2025 05:23 PM

ਚੰਡੀਗੜ੍ਹ, ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿੱਥੇ ਆਪ ਦੇ ਕੌਮੀ ਕਨਵੀਨਰ ਉਨ੍ਹਾਂ ਦਾ ਹਾਲ ਚਾਲ ਜਾਨਣ ਲਈ ਪਹੁੰਚੇ ਹਨ। ਪਰ ਅਜੇ ਤੱਕ ਉਨ੍ਹਾਂ ਦੀ ਸਿਹਤ ਨੂੰ ਲੈ ਕੇ ਜ਼ਿਆਦਾ ਜਾਣਕਾਰੀ ਨਹੀਂ ਮਿਲੀ ਹੈ।


ਤੁਹਾਨੂੰ ਦੱਸ ਦਈਏ ਕਿ ਅੱਜ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆਏ ਹਨ। ਉਨ੍ਹਾਂ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਹੈ। ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਾ ਸੀ, ਪਰ ਉਸ ਤੋਂ ਪਹਿਲਾਂ ਹੀ ਉਨ੍ਹਾਂ ਦੀ ਸਿਹਤ ਵਿਗੜਨ ਦੀ ਖਬਰ ਸਾਹਮਣੇ ਆਈ ਹੈ।

Posted By: Daily Suraj Bureau

Latest News