ਜਸਵਿੰਦਰ ਭੱਲਾ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਜਸਵਿੰਦਰ ਭੱਲਾ ਦੇ ਦਿਹਾਂਤ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬੀ ਸਿਨੇਮਾ ਅਤੇ ਦੁਨੀਆ ਭਰ ਵਿੱਚ ਇੱਕ ਕਾਮੇਡੀਅਨ ਵਜੋਂ ਜਾਣੇ ਜਾਂਦੇ ਇੱਕ ਮਹਾਨ ਕਲਾਕਾਰ ਜਸਵਿੰਦਰ ਸਿੰਘ ਭੱਲਾ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਹ 65 ਵਰ੍ਹਿਆਂ ਦੇ ਸਨ। ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ” ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..”