Daily Suraj

ਪੰਜਾਬੀ

ਮਾਨਸਾ: ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਝੋਟਾ ਦੇ ਅੰਤਿਮ ਸਸਕਾਰ ਲਈ ਖੇਤਾਂ 'ਚ ਥਾਂ ਤਿਆਰ, ਐਕਸ਼ਨ ਕਮੇਟੀ ਨੇ ਦਿੱਤੀ ਜਾਣਕਾਰੀ

06 Nov, 2026 10:48 AM

ਨਸ਼ਾ ਵਿਰੋਧੀ ਕਾਰਕੂਨ ਪਰਵਿੰਦਰ ਸਿੰਘ ਝੋਟਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਹੀ ਖੇਤਾਂ ਵਿੱਚ ਕੀਤਾ ਜਾਵੇਗਾ। 7 ਨਵੰਬਰ ਨੂੰ ਉਨ੍ਹਾਂ ਦਾ ਅੰਤਿਮ ਸਸਕਾਰ ਹੋਣ ਦੀ ਪੂਰੀ ਸੰਭਾਵਨਾ ਹੈ। ਇਹ ਜਾਣਕਾਰੀ ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਵੱਲੋਂ ਸਾਂਝੀ ਕੀਤੀ ਗਈ ਹੈ। ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੀ.ਜੀ.ਆਈ.ਐੱਮ.ਈ.ਆਰ. (PGIMER) ਚੰਡੀਗੜ੍ਹ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਦੀ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦੇਹ ਪਰਿਵਾਰ ਦੇ ਸਪੁਰਦ ਕੀਤੀ ਜਾਵੇਗੀ। ਪਰਿਵਾਰ ਦੀ ਇੱਛਾ ਨੂੰ ਮੁੱਖ ਰੱਖਦਿਆਂ ਹੀ ਅੰਤਿਮ ਸਸਕਾਰ ਉਨ੍ਹਾਂ ਦੇ ਆਪਣੇ ਖੇਤਾਂ ਵਿੱਚ ਕਰਨ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਲਈ ਖੇਤਾਂ ਵਿੱਚ ਥਾਂ ਤਿਆਰ ਕਰਨ ਦਾ ਕੰਮ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਪੋਸਟਮਾਰਟਮ ਤੋਂ ਬਾਅਦ ਦਿੱਤੀ ਜਾਵੇਗੀ ਸਮੇਂ ਦੀ ਅਧਿਕਾਰਤ ਜਾਣਕਾਰੀ ਐਕਸ਼ਨ ਕਮੇਟੀ ਦੇ ਮੈਂਬਰਾਂ ਮੁਤਾਬਕ ਅੰਤਿਮ ਸਸਕਾਰ ਦੀਆਂ ਅੰਤਿਮ ਤਿਆਰੀਆਂ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਅਤੇ ਕਮੇਟੀ ਵਿਚਕਾਰ ਨਿਰੰਤਰ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਅੰਤਿਮ ਸਸਕਾਰ ਦੇ ਨਿਸ਼ਚਿਤ ਸਮੇਂ ਬਾਰੇ ਅਧਿਕਾਰਤ ਐਲਾਨ ਪੋਸਟਮਾਰਟਮ ਦੀ ਪ੍ਰਕਿਰਿਆ ਸਮਾਪਤ ਹੋਣ ਤੋਂ ਬਾਅਦ ਹੀ ਕੀਤਾ ਜਾਵੇਗਾ। 24 ਦਿਨਾਂ ਬਾਅਦ ਮੁਰਦਾਘਰ ਤੋਂ PGI ਭੇਜੀ ਗਈ ਦੇਹ ਜ਼ਿਕਰਯੋਗ ਹੈ ਕਿ ਮਾਨਸਾ ਸ਼ਹਿਰ ਦੇ ਇੱਕ ਮੈਡੀਕਲ ਸਟੋਰ 'ਚ ਨਸ਼ੀਲੀਆਂ ਦਵਾਈਆਂ ਦੀ ਕਥਿਤ ਵਿਕਰੀ ਨੂੰ ਲੈ ਕੇ ਹੋਈ ਝੜਪ ਤੋਂ ਬਾਅਦ 13 ਅਕਤੂਬਰ ਨੂੰ ਪਰਵਿੰਦਰ ਸਿੰਘ ਝੋਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਲਗਾਤਾਰ ਧਰਨਿਆਂ ਅਤੇ ਸੂਬਾ ਸਰਕਾਰ ਨਾਲ ਬਣੇ ਤਣਾਅਪੂਰਨ ਮਾਹੌਲ ਕਾਰਨ ਉਨ੍ਹਾਂ ਦੀ ਮ੍ਰਿਤਕ ਦੇਹ 24 ਦਿਨਾਂ ਤੱਕ ਮਾਨਸਾ ਦੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖੀ ਰਹੀ। ਬੀਤੀ ਵੀਰਵਾਰ ਦੇਰ ਰਾਤ ਸਹਿਮਤੀ ਬਨਣ ਤੋਂ ਬਾਅਦ ਦੇਹ ਨੂੰ ਪੋਸਟਮਾਰਟਮ ਲਈ ਪੀਜੀਆਈ ਚੰਡੀਗੜ੍ਹ ਰਵਾਨਾ ਕੀਤਾ ਗਿਆ ਸੀ।

Latest News