ਇਮਰਾਨ ਖਾਨ ਦੀ ਰਿਹਾਈ ਲਈ ਵਿੱਢੇ ਜਾਣ ਵਾਲੇ ਮੁਹਿੰਮ ਤੋਂ ਪਹਿਲਾਂ ਪਾਕਿਸਤਾਨ ਪੁਲਿਸ ਦੀ ਸਖ਼ਤੀ: ਅਲੀਮਾ ਖਾਨਮ ਗ੍ਰਿਫ਼ਤਾਰ

ਇਮਰਾਨ ਖਾਨ ਦੀ ਰਿਹਾਈ ਲਈ ਵਿੱਢੇ ਜਾਣ ਵਾਲੇ ਮੁਹਿੰਮ ਤੋਂ ਪਹਿਲਾਂ ਪਾਕਿਸਤਾਨ ਪੁਲਿਸ ਦੀ ਸਖ਼ਤੀ: ਅਲੀਮਾ ਖਾਨਮ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਤਹਿਰੀਕ-ਏ-ਇਨਸਾਫ਼ (PTI) ਦੇ ਮੁਖੀ ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮ ਨੇ ਇਹ ਕਾਰਵਾਈ ਲਾਹੌਰ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਕੀਤੀ, ਜਿੱਥੋਂ ਉਨ੍ਹਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਹ ਗ੍ਰਿਫ਼ਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਅਲੀਮਾ ਖਾਨ ਪਾਰਟੀ ਵਰਕਰਾਂ ਨਾਲ ਮਿਲ ਕੇ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਨੂੰ ਲੈ ਕੇ 27 ਸਤੰਬਰ ਤੋਂ ਵਿਸ਼ਾਲ ਰੋਸ ਪ੍ਰਦਰਸ਼ਨ ਸ਼ੁਰੂ ਕਰਨ ਦੀ ਤਿਆਰੀ ਕਰ ਰਹੇ ਸਨ। ਦੱਸਣਯੋਗ ਹੈ ਕਿ ਪਾਕਿਸਤਾਨੀ ਰਾਸ਼ਟਰੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਗਸਤ 2023 ਤੋਂ ਜੇਲ੍ਹ ਵਿੱਚ ਬੰਦ ਹਨ। ਇੱਕ ਅੰਤਰਰਾਸ਼ਟਰੀ ਨਿਊਜ਼ ਏਜੰਸੀ ਨੇ ਅਲੀਮਾ ਖਾਨਮ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕੀਤੀ ਹੈ। ਹਾਲਾਂਕਿ, ਇਸ ਕਾਰਵਾਈ ਸਬੰਧੀ ਪੁਲਿਸ ਵੱਲੋਂ ਅਜੇ ਤੱਕ ਗ੍ਰਿਫ਼ਤਾਰੀ ਦੇ ਸਪੱਸ਼ਟ ਕਾਰਨਾਂ ਬਾਰੇ ਕੋਈ ਵੀ ਅਧਿਕਾਰਤ ਬਿਆਨ ਜਾਂ ਜਾਣਕਾਰੀ ਜਾਰੀ ਨਹੀਂ ਕੀਤੀ ਗਈ ਹੈ।