Daily Suraj

ਪੰਜਾਬੀ

ਧਰਮਕੋਟ ਦੇ ਪਿੰਡ ਕੈਲਾ ਵਿੱਚ ਚੋਰਾਂ ਦੇ ਹੌਸਲੇ ਬੁਲੰਦ, ਵੈਲਡਿੰਗ ਦੁਕਾਨ ਨੂੰ ਬਣਾਇਆ ਨਿਸ਼ਾਨਾ

17 Jun, 2026 03:23 PM

ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਦੇ ਜੱਦੀ ਪਿੰਡ ਕੈਲਾ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਬੀਤੀ ਰਾਤ ਅਣਪਛਾਤੇ ਚੋਰਾਂ ਨੇ ਪਿੰਡ ਵਿੱਚ ਸਥਿਤ ਇੱਕ ਵੈਲਡਿੰਗ ਵਰਕਸ਼ਾਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਕਰੀਬ ਇੱਕ ਲੱਖ ਰੁਪਏ ਦੀ ਕੀਮਤ ਦਾ ਸਾਮਾਨ ਚੋਰੀ ਕਰ ਲਿਆ। ਹੈਰਾਨੀ ਵਾਲੀ ਗੱਲ ਇਹ ਹੈ ਕਿ ਜਿੱਥੇ ਇਹ ਵਾਰਦਾਤ ਹੋਈ, ਉਹ ਥਾਂ ਵਿਧਾਇਕ ਲਾਡੀ ਢੋਸ ਦੀ ਨਿੱਜੀ ਰਿਹਾਇਸ਼ ਤੋਂ ਸਿਰਫ਼ 200 ਮੀਟਰ ਦੀ ਦੂਰੀ 'ਤੇ ਸਥਿਤ ਹੈ। ਇਸ ਦੇ ਬਾਵਜੂਦ ਚੋਰ ਬੇਖ਼ੌਫ਼ ਹੋ ਕੇ ਚੋਰੀ ਦੀ ਘਟਨਾ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ। ਪੀੜਤ ਵਰਕਸ਼ਾਪ ਮਾਲਕ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੋਰੀ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਉਹ ਹਰ ਰੋਜ਼ ਦੀ ਤਰ੍ਹਾਂ ਸਵੇਰੇ ਆਪਣੀ ਦੁਕਾਨ 'ਤੇ ਕੰਮ ਕਰਨ ਲਈ ਪਹੁੰਚੇ। ਦੁਕਾਨ ਦੀ ਹਾਲਤ ਦੇਖ ਕੇ ਉਨ੍ਹਾਂ ਨੂੰ ਪਤਾ ਲੱਗਿਆ ਕਿ ਅੰਦਰੋਂ ਕੀਮਤੀ ਸਾਮਾਨ ਗਾਇਬ ਸੀ। ਗੁਰਮੀਤ ਸਿੰਘ ਦੇ ਅਨੁਸਾਰ ਚੋਰ ਇੱਕ ਵੈਲਡਿੰਗ ਸੈੱਟ, ਚਾਰ ਡਰਿੱਲ ਮਸ਼ੀਨਾਂ, ਇੱਕ ਕਟਰ, ਦੋ ਗ੍ਰਾਈਂਡਰ ਅਤੇ ਵਰਕਸ਼ਾਪ ਵਿੱਚ ਪਿਆ ਸਟੀਲ ਅਤੇ ਲੋਹਾ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਹੋਏ ਸਮੁੱਚੇ ਸਾਮਾਨ ਦੀ ਕੀਮਤ ਲਗਭਗ ਇੱਕ ਲੱਖ ਰੁਪਏ ਬਣਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪਿਆ ਹੈ। ਘਟਨਾ ਤੋਂ ਬਾਅਦ ਪੀੜਤ ਦੁਕਾਨਦਾਰ ਨੇ ਥਾਣਾ ਧਰਮਕੋਟ ਪੁਲੀਸ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਸ਼ਿਕਾਇਤ ਮਿਲਣ ਉਪਰੰਤ ਪੁਲੀਸ ਨੇ ਮੌਕੇ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਵੱਲੋਂ ਚੋਰਾਂ ਦੀ ਪਛਾਣ ਅਤੇ ਚੋਰੀ ਹੋਏ ਸਾਮਾਨ ਦੀ ਬਰਾਮਦਗੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM