Daily Suraj

ਪੰਜਾਬੀ

ਸਰਪੰਚ ਕੁਲਵਿੰਦਰ ਸਿੰਘ ਕਾਲਾ ਅਠੌਲੀ ਨੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਨਾਲ ਕੀਤਾ ਪੁੱਤਰ ਦੀ ਦਾਤ ਦਾ ਸ਼ੁਕਰਾਨਾ

13 Jan, 2026 06:31 PM

ਸ਼ੁੱਭ ਇੱਛਾਵਾਂ ਦੇਣ ਪਹੁੰਚੇ ਸਿਆਸੀ ਤੇ ਸਮਾਜਿਕ ਆਗੂ ਫਗਵਾੜਾਪਿੰਡ ਅਠੌਲੀ ਦੇ ਸਰਪੰਚ ਕੁਲਵਿੰਦਰ ਸਿੰਘ ਕਾਲਾ ਨੇ ਪੁੱਤਰ ਦੀ ਦਾਤ ਦੇ ਸ਼ੁਕਰਾਨੇ ਵਜੋਂ ਗੁਰਦੁਆਰਾ ਭਾਈ ਦੇਸੂ ਜੀ ਪਿੰਡ ਅਠੌਲੀ ਤਹਿਸੀਲ ਫਗਵਾੜਾ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦਾ ਪਾਠ ਕਰਵਾਇਆ। ਜਿਸ ਦਾ ਅੱਜ ਸਵੇਰੇ ਭੋਗ ਪਾਇਆ ਗਿਆ। ਭੋਗ ਉਪਰੰਤ ਪ੍ਰਸਿੱਧ ਢਾਡੀ ਸੰਤ ਸਿੰਘ ਪਾਰਸ ਸ਼ਾਹਕੋਟ ਵਾਲਿਆਂ ਦੇ ਜੱਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮੇਜਰ ਸਿੰਘ ਵਲੋਂ ਕੀਤੀ ਗਈ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ ਕਾਲਾ ਅਠੌਲੀ ਨੂੰ ਸ਼ੁੱਭ ਇੱਛਾਵਾਂ ਦੇਣ ਲਈ ਮੈਂਬਰ ਪਾਰਲੀਮੈਂਟ ਡਾ. ਰਾਜਕੁਮਾਰ ਚੱਬੇਵਾਲ, ਜਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ, ਸੀਨੀਅਰ ਆਪ ਆਗੂ ਦਲਜੀਤ ਸਿੰਘ ਰਾਜੂ ਦਰਵੇਸ਼ ਪਿੰਡ, ਆਪ ਪਾਰਟੀ ਦੇ ਜਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਲੁਬਾਣਾ ਤੋਂ ਇਲਾਵਾ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਦਿਹਾਤੀ ਪ੍ਰਧਾਨ ਸ. ਰਾਜਿੰਦਰ ਸਿੰਘ ਚੰਦੀ, ਨਰਿੰਦਰ ਸਿੰਘ ਸਰਪੰਚ ਮਾਧੋਪੁਰ ਪ੍ਰਧਾਨ ਪੰਚਾਇਤ ਯੂਨੀਅਨ ਫਗਵਾੜਾ, ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਰਾਏ, ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ, ਪ੍ਰੈਸ ਸਕੱਤਰ ਗੁਰਪਾਲ ਸਿੰਘ ਪਾਲਾ, ਹਰਭਜਨ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਸੰਤੋਖ ਸਿੰਘ ਲੱਖਪੁਰ ਸੀਨੀਅਰ ਕਿਸਾਨ ਆਗੂ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਹਨਾਂ ਕਾਲਾ ਅਠੌਲੀ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਕਿਰਨਦੀਪ ਕੌਰ ਨੂੰ ਸ਼ੁੱਭ ਇੱਛਾਵਾਂ ਅਤੇ 10 ਮਹੀਨੇ ਦੇ ਪੁੱਤਰ ਪ੍ਰਭਨੂਰ ਸਿੰਘ ਨੂੰ ਅਸ਼ੀਰਵਾਦ ਦਿੱਤਾ।

Posted By: Daily Suraj Bureau

Latest News