ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਨੈਸ਼ਨਲ ਵਾਲੀਬਾਲ ਗੇਮਜ 31 ਅਗਸਤ ਤੋਂ - ਪ੍ਰਿੰਸੀਪਲ ਖੀਮ ਚੰਦ

ਪੀ.ਐੱਮ. ਸ੍ਰੀ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਨੈਸ਼ਨਲ ਵਾਲੀਬਾਲ ਗੇਮਜ 31 ਅਗਸਤ ਤੋਂ - ਪ੍ਰਿੰਸੀਪਲ ਖੀਮ ਚੰਦ

ਲੌਂਗੋਵਾਲ, (ਜਗਸੀਰ ਸਿੰਘ) - ਨਵੋਦਿਆ ਵਿਦਿਆਲਿਆ ਸਮਿਤੀ ਦਫ਼ਤਰ ਚੰਡੀਗੜ੍ਹ ਖੇਤਰ ਅਧੀਨ ਆਉਂਦੇ ਪੀ.ਐੱਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਐਨ.ਵੀ.ਐਸ. ਨੈਸ਼ਨਲ ਵਾਲੀਬਾਲ ਗੇਮਜ਼-2026, 31 ਅਗਸਤ ਤੋਂ ਕਰਵਾਈਆਂ ਆਰੰਭਹੋ ਰਹੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸ੍ਰੀ ਖੀਮ ਚੰਦ ਨੇ ਦੱਸਿਆ ਕਿ 3 ਸਤੰਬਰ ਤੱਕ ਚੱਲਣ ਵਾਲੇ ਇਸ ਰਾਸ਼ਟਰੀ ਪੱਧਰ ਦੇ ਖੇਡ ਸਮਾਗਮ ਵਿੱਚ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਜਵਾਹਰ ਨਵੋਦਿਆ ਵਿਦਿਆਲਿਆਂ ਤੋਂ ਖਿਡਾਰੀ ਭਾਗ ਲੈਣਗੇ। ਇਨ੍ਹਾਂ ਖੇਡਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਖੇਡ ਭਾਵਨਾ, ਸਰੀਰਕ ਤੰਦਰੁਸਤੀ, ਟੀਮ ਵਰਕ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਖੇਡ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਨਾ ਹੈ ਮੁਕਾਬਲਿਆਂ ਵਿੱਚ ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਹਿੱਸਾ ਲੈਣਗੇ। ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵੱਲੋਂ ਇਸ ਵੱਡੇ ਰਾਸ਼ਟਰੀ ਖੇਡ ਸਮਾਗਮ ਦੀ ਮੇਜ਼ਬਾਨੀ ਨੂੰ ਇਲਾਕੇ ਲਈ ਮਾਣ ਵਾਲੀ ਗੱਲ ਦੱਸਿਆ ਜਾ ਰਿਹਾ ਹੈ। ਸਕੂਲ ਵੱਲੋਂ ਖਿਡਾਰੀਆਂ ਅਤੇ ਟੀਮਾਂ ਦੀ ਮੇਜ਼ਬਾਨੀ ਅਤੇ ਮੁਕਾਬਲਿਆਂ ਨੂੰ ਸਫਲਤਾਪੂਰਵਕ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪ੍ਰਿੰਸੀਪਲ ਖੀਮ ਚੰਦ ਨੇ ‘ਅੱਜ ਖੇਡੋ, ਕੱਲ੍ਹ ਅਗਵਾਈ ਕਰੋ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਰਾਸ਼ਟਰੀ ਪੱਧਰ ਦੇ ਮੁਕਾਬਲੇ ਨਾਲ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਨੂੰ ਦੇਸ਼ ਭਰ ਤੋਂ ਆਉਣ ਵਾਲੇ ਹੋਣਹਾਰ ਵਾਲੀਬਾਲ ਖਿਡਾਰੀਆਂ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲੇਗਾ।