Daily Suraj

ਪੰਜਾਬੀ

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: 1.7 ਕਿਲੋ ਹੈਰੋਇਨ ਨਾਲ 83 ਨਸ਼ਾ ਤਸਕਰ ਗ੍ਰਿਫ਼ਤਾਰ

02 Dec, 2025 11:34 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 276ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 271 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 83 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 276 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,904 ਹੋ ਗਈ ਹੈ।
 

ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.7 ਕਿਲੋ ਹੈਰੋਇਨ, 3 ਕਿਲੋ ਗਾਂਜਾ, 40 ਕਿਲੋ ਭੁੱਕੀ, 682 ਨਸ਼ੀਲੀਆਂ ਗੋਲੀਆਂ ਅਤੇ 1.20 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
 

ਇਸ ਆਪਰੇਸ਼ਨ ਦੌਰਾਨ 55 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 271 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 278 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। 

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM