ਜਪਾਨ, ਵੀਅਤਨਾਮ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀਆਂ ਨਾਲ ਅੱਜ ਮੁਲਾਕਾਤ ਕਰਨਗੇ PM ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੈਂਕਾਕ ਵਿਖੇ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਵੀਅਤਨਾਮ ਦੇ ਪ੍ਰਧਾਨ ਮੰਤਰੀ ਗੁਏਨ ਜੁਆਨ ਫੁਚ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰੀਸਨ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੂਰਬੀ ਏਸ਼ੀਆ ਅਤੇ ਖੇਤਰੀ ਵਿਆਪਕ ਆਰਥਿਕ ਭਾਈਵਾਲੀ ਸੰਮੇਲਨ ਵਿਚ ਵੀ ਹਿੱਸਾ ਲੈਣਗੇ।ਥਾਈਲੈਂਡ ‘ਚ ਭਾਰਤੀ ਭਾਈਚਾਰੇ ਦੀ ਗਿਣਤੀ ਕਰੀਬ ਢਾਈ ਲੱਖ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ 4 ਨਵੰਬਰ ਤੱਕ ਥਾਈਲੈਂਡ ਵਿਚ ਰੁਕਣਗੇ। ਥਾਈਲੈਂਡ ਦੇ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਬੈਂਕਾਕ ਆਉਣ ਦਾ ਸੱਦਾ ਦਿੱਤਾ ਸੀ।
Posted By: Daily Suraj Bureau