ਮਾਡਰਨ ਜੇਲ੍ਹ ਕਪੂਰਥਲਾ 'ਚੋਂ ਹਵਾਲਾਤੀਆਂ ਪਾਸੋਂ ਮੋਬਾਇਲ ਫੋਨ ਬਰਾਮਦ
ਕਪੂਰਥਲਾ, 14 ਫਰਵਰੀ - ਮਾਡਰਨ ਜੇਲ੍ਹ ਕਪੂਰਥਲਾ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਅੱਜ ਜੇਲ੍ਹ 'ਚੋਂ 11 ਮੋਬਾਇਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ 'ਚੋਂ ਚਾਰ ਫੋਨ ਤਿੰਨ ਹਵਾਲਾਤੀਆਂ ਪਾਸੋਂ ਅਤੇ ਸੱਤ ਮੋਬਾਇਲ ਫੋਨ ਲਾਵਾਰਸ ਹਾਲਤ 'ਚ ਮਿਲੇ ਹਨ। ਇਸ ਤੋਂ ਇਲਾਵਾ ਅੱਠ ਸਿਮ ਕਾਰਡ, ਮੋਬਾਇਲਾਂ ਦੀ ਬੈਟਰੀਆਂ ਅਤੇ ਦੋ ਚਾਰਜਰ ਵੀ ਬਰਾਮਦ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜੇਲ੍ਹ 'ਚੋਂ ਹਵਾਲਾਤੀਆਂ ਪਾਸੋਂ 40 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਸੀ।
Posted By: Daily Suraj Bureau