Daily Suraj

ਪੰਜਾਬੀ

ਲੁਧਿਆਣਾ ਪੱਛਮੀ ਹਲਕੇ ਵਿੱਚ ਜ਼ਿਮਨੀ ਚੋਣ ਲਈ ਵੋਟਿੰਗ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ

19 Jun, 2025 11:59 PM

ਲੁਧਿਆਣਾ : ਪੰਜਾਬ ਦੀ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਲਈ ਅੱਜ (19 ਜੂਨ) ਨੂੰ ਵੋਟਿੰਗ ਹੋਈ। ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਖਤਮ ਹੋਈ। 14 ਉਮੀਦਵਾਰਾਂ ਦੀ ਕਿਸਮਤ ਈਵੀਐਮ ਮਸ਼ੀਨਾਂ ਚ ਕੈਦ ਹੋ ਚੁੱਕੀ ਹੈ ਹੁਣ ਨਤੀਜੇ 23 ਜੂਨ ਨੂੰ ਐਲਾਨੇ ਜਾਣਗੇ।

ਦੱਸ ਦਈਏ ਕਿ ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਸ਼ਾਮ 5 ਵਜੇ ਤੱਕ 49.07% ਵੋਟਿੰਗ ਹੋਈ, ਹਾਲਾਂਕਿ ਅੰਤਿਮ ਅੰਕੜੇ ਅਜੇ ਆਉਣੇ ਬਾਕੀ ਹਨ।

ਵੋਟਿੰਗ ਵਾਲੇ ਦਿਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਜਿਨ੍ਹਾਂ ਵਿਚ ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ, ਕਾਂਗਰਸ ਦੇ ਭਾਰਤ ਭੂਸ਼ਣ ਆਸ਼ੂ, ਭਾਜਪਾ ਦੇ ਜੀਵਨ ਗੁਪਤਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਪਰਉਪਕਾਰ ਸਿੰਘ ਆਪੋ ਆਪਣੇ ਪਰਿਵਾਰਾਂ ਨਾਲ ਵੋਟ ਪਾਉਣ ਲਈ ਪੋਲਿੰਗ ਬੂਥਾਂ ’ਤੇ ਪੁੱਜੇ। ਪੋਲਿੰਗ ਬੂਥਾਂ ਦੇ ਅੰਦਰ-ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ।

ਇਸ ਸੀਟ ‘ਤੇ ਕੁੱਲ 1,75,469 ਵੋਟਰ ਹਨ ਜਿਨ੍ਹਾਂ ਲਈ 194 ਵੋਟਰ ਕੇਂਦਰ ਬਣਾਏ ਗਏ ਸਨ। ਇਹ ਸੀਟ ਲਗਭਗ 4 ਮਹੀਨੇ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਬਾਅਦ ਖਾਲੀ ਹੋਈ ਸੀ।

#LudhianaWestBypoll #VotingEnds #PunjabElections #Bypoll2025 #DemocracyInAction #ElectionUpdate #LudhianaVotes #PeacefulPolling #VoteForChange #IndianDemocracy


Posted By: Daily Suraj Bureau

Latest News