Daily Suraj

ਪੰਜਾਬੀ

ਗੁਜਰਾਤ ਜਾਇੰਟਸ ਪਲੇਆਫ ‘ਚ ਦਾਖ਼ਲ, ਮੁੰਬਈ ਇੰਡੀਅਨਜ਼ ਦੀ ਹਾਰ

31 Jan, 2026 12:15 PM

ਮਹਿਲਾ ਪ੍ਰੀਮੀਅਰ ਲੀਗ 2026 ਸੀਜ਼ਨ 4 ਦਾ 19ਵਾਂ ਮੈਚ ਅੱਜ ਮੁੰਬਈ ਇੰਡੀਅਨਜ਼ ਅਤੇ ਗੁਜਰਾਤ ਜਾਇੰਟਸ ਵਿਚਾਲੇ ਵਡੋਦਰਾ ਦੇ ਕੋਟੰਬੀ ਸਟੇਡੀਅਮ ਵਿਖੇ ਖੇਡਿਆ ਗਿਆ। ਜਿਸ ਵਿੱਚ ਗੁਜਰਾਤ ਨੇ ਮੁੰਬਈ ਨੂੰ 11 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਸ ਜਿੱਤ ਦੇ ਨਾਲ ਗੁਜਰਾਤ ਪਲੇਆਫ ਵਿੱਚ ਪਹੁੰਚ ਗਈ ਹੈ। ਇੱਥੇ ਖੇਡੇ ਗਏ ਸੀਜ਼ਨ ਦੇ 19ਵੇਂ ਮੈਚ ਵਿੱਚ ਗੁਜਰਾਤ ਨੇ ਟਾਸ ਜਿੱਤ ਪਹਿਲਾਂ ਬੱਲੇਬਾਜ਼ੀ ਕਰਦਿਆਂ ਮੁੰਬਈ ਇੰਡੀਅਨਜ਼ ਨੂੰ168 ਦੌੜਾਂ ਦਾ ਟੀਚਾ ਦਿੱਤਾ। ਗੁਜਰਾਤ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਦੇ ਨੁਕਸਾਨ ‘ਤੇ 167 ਦੌੜਾਂ ਬਣਾਈਆਂ। ਟੀਮ ਲਈ ਐਸ਼ਲੇ ਗਾਰਡਨਰ ਨੇ 46 ਦੌੜਾਂ ਬਣਾਈਆਂ। ਜਾਰਜੀਆ ਵੇਅਰਹੈਮ ਨੇ ਵੀ 44* ਦੌੜਾਂ ਦੀ ਅਜੇਤੂ ਪਾਰੀ ਖੇਡੀ। ਇਸ ਦੌਰਾਨ, ਮੁੰਬਈ ਲਈ ਅਮੇਲੀਆ ਕੇਰ ਨੇ ਦੋ ਵਿਕਟਾਂ ਲਈਆਂ, ਜਦੋਂ ਕਿ ਸ਼ਬਨੀਮ ਇਸਮਾਈਲ ਅਤੇ ਨੈਟ ਸ਼ੀਵਰ ਬਰੰਟ ਨੇ ਇੱਕ-ਇੱਕ ਵਿਕਟ ਲਈ। 168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਮੁੰਬਈ ਦੀ ਟੀਮ ਸਿਰਫ 156 ਦੌੜਾਂ ਹੀ ਬਣਾ ਸਕੀ। ਜ਼ਿਕਰਯੋਗ ਹੈ ਕਿ ਪਿਛਲੇ ਮੈਚ ਵਿੱਚ ਮੁੰਬਈ ਨੇ ਗੁਜਰਾਤ ਨੂੰ 7 ਵਿਕਟਾਂ ਨਾਲ ਹਰਾਇਆ ਸੀ।

Posted By: Daily Suraj Bureau

Latest News