Daily Suraj

ਪੰਜਾਬੀ

ਸੁਸ਼ਮਾ ਸਵਰਾਜ ਦੇ ਦੇਹਾਂਤ 'ਤੇ ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

07 Aug, 2019 05:30 AM

ਫਗਵਾੜਾ, 7 ਅਗਸਤ - ਭਾਜਪਾ ਦੀ ਦਿੱਗਜ ਨੇਤਾ ਅਤੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦਾ ਬੀਤੀ ਰਾਤ ਦਿਲ ਦਾ ਦੌਰਾ ਪੈਣ ਤੋਂ ਬਾਅਦ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇਹਾਂਤ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ/ਕਾਰਪੋਰੇਸ਼ਨਾਂ/ਬੋਰਡਾਂ/ਵਿੱਦਿਅਕ ਸੰਸਥਾਵਾਂ 'ਚ ਅੱਜ ਦੁਪਹਿਰ ਤੋਂ ਬਾਅਦ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।

Posted By: Daily Suraj Bureau

Latest News