Daily Suraj

ਪੰਜਾਬੀ

ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਸਿਆਸਤ ਵਿੱਚ ਆਏ, ਦਿੱਲੀ ’ਚ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਹੋਏ ਸ਼ਾਮਲ

27 Nov, 2026 12:43 PM

2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਮਾਹੌਲ ਲਗਾਤਾਰ ਗਰਮਾ ਰਿਹਾ ਹੈ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਪਹਿਲਾਂ ਹੀ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਦੀਆਂ ਕੋਸ਼ਿਸ਼ਾਂ ਵਿੱਚ ਜੁਟੀਆਂ ਹੋਈਆਂ ਹਨ। ਇਸੇ ਦੌਰਾਨ ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਨੇ ਪੁਲਿਸ ਸੇਵਾ ਤੋਂ ਬਾਅਦ ਹੁਣ ਸਿਆਸਤ ਵਿੱਚ ਕਦਮ ਰੱਖ ਲਿਆ ਹੈ।ਪੰਜਾਬ ਪੁਲਿਸ ਦੇ ਸਾਬਕਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਸਿਧਾਰਥ ਚਟੋਪਾਧਿਆਏ ਦਿੱਲੀ ਵਿੱਚ ਭਾਰਤੀ ਰਾਸ਼ਟਰਵਾਦੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਸਿਆਸੀ ਪਾਰੀ ਦੀ ਰਸਮੀ ਸ਼ੁਰੂਆਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਤੋਂ ਬਾਅਦ ਸਿਧਾਰਥ ਚਟੋਪਾਧਿਆਏ ਕਾਫ਼ੀ ਚਰਚਾ ਵਿੱਚ ਆਏ ਸਨ।

Latest News