ਲੁਧਿਆਣਾ ‘ਚ ਦਰਦਨਾਕ ਹਾਦਸਾ: Rubicon ਜੀਪ-ਬਾਈਕ ਟੱਕਰ ‘ਚ PU ਵਿਦਿਆਰਥੀ ਦੀ ਮੌਤ
- ਲੁਧਿਆਣਾ
- (Asia/Kolkata)
ਲੁਧਿਆਣਾ ਦੇ ਸਰਾਭਾ ਨਗਰ ਇਲਾਕੇ ਵਿੱਚ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਜਾਨ ਚਲੀ ਗਈ। ਗੁਰੂਦੁਆਰਾ ਸਾਹਿਬ ਨੇੜੇ ਇੱਕ ਤੇਜ਼ ਰਫ਼ਤਾਰ ਚਿੱਟੀ ਰੁਬੀਕਨ ਜੀਪ ਅਤੇ ਇੱਕ ਯਾਮਾਹਾ ਆਰ15 ਬਾਈਕ ਵਿਚਕਾਰ ਹੋਈ ਆਹਮੋ-ਸਾਹਮਣੀ ਟੱਕਰ ਵਿੱਚ ਇੱਕ 17 ਸਾਲਾ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਧਰਮਪੁਰਾ ਇਲਾਕੇ ਦਾ ਰਹਿਣ ਵਾਲਾ ਲਕਸ਼ਯ (17) ਅੱਜ ਸਵੇਰੇ ਆਪਣੇ ਦੋਸਤਾਂ ਨਾਲ ਪੂਰੀ ਖਰੀਦਣ ਲਈ ਘਰੋਂ ਨਿਕਲਿਆ ਸੀ। ਲਕਸ਼ਯ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਜਿਵੇਂ ਹੀ ਉਹ ਸਰਾਭਾ ਨਗਰ ਗੁਰੂਦੁਆਰਾ ਸਾਹਿਬ ਦੇ ਨੇੜੇ ਪਹੁੰਚੇ, ਉਨ੍ਹਾਂ ਦੀ ਬਾਈਕ ਇੱਕ ਚਿੱਟੇ ਰੂਬੀਕੋਨ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਲਕਸ਼ਯ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਥਾਣਾ ਡਿਵੀਜ਼ਨ 5 ਦੀ ਪੁਲਿਸ ਨੇ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਹਾਦਸਾ ਦੇ ਵਿੱਚ ਇੱਕ ਰੂਬੀਕਨ ਜੀਪ ਦੀ ਯਾਮਾਹਾ ਆਰ15 ਬਾਈਕ ਨਾਲ ਟੱਕਰ ਹੋ ਗਈ। ਪੁਲਿਸ ਨੇ ਰੂਬੀਕਨ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਗੱਡੀ ਨੂੰ ਜ਼ਬਤ ਕਰ ਲਿਆ ਹੈ। ਹਾਦਸੇ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਉਹ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੇ ਵਿੱਚ ਤਸਵੀਰਾ ਵੀ ਕੈਦ ਹੋਈਆਂ ਹਨ।
Leave a Reply