Daily Suraj

ਪੰਜਾਬੀ

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ

26 Feb, 2026 07:20 PM

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਦੇ ਤਹਿਤ, ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾਣ ਵਾਲੇ ਤਿਉਹਾਰ ਹੋਲਾ ਮੁਹੱਲਾ ਲਈ ਪੁਖਤਾ ਸੁਰੱਖਿਆ ਪ੍ਰਬੰਧ ਯਕੀਨੀ ਬਣਾਉਣ ਦੇ ਮੱਦੇਨਜ਼ਰ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਅਰਪਿਤ ਸ਼ੁਕਲਾ ਨੇ ਅੱਜ ਧਾਰਮਿਕ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਲੈਣ ਲਈ ਸੁਰੱਖਿਆ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ। ਤਿੰਨ ਦਿਨਾਂ ਲਈ ਹੋਣ ਵਾਲਾ ਇਹ ਸਾਲਾਨਾ ਸਮਾਗਮ 2 ਮਾਰਚ ਤੋਂ 4 ਮਾਰਚ, 2026 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਇਆ ਜਾਵੇਗਾ। ਡੀਆਈਜੀ ਰੂਪਨਗਰ ਰੇਂਜ ਨਾਨਕ ਸਿੰਘ ਅਤੇ ਐਸਐਸਪੀ ਰੂਪਨਗਰ ਮਨਿੰਦਰ ਸਿੰਘ ਨਾਲ ਇੱਕ ਤਾਲਮੇਲ ਮੀਟਿੰਗ ਦੌਰਾਨ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹਦਾਇਤਾਂ ਦਿੱਤੀਆਂ ਕਿ ਦੁਨੀਆ ਭਰ ਤੋਂ ਆ ਰਹੀਆਂ ਲੱਖਾਂ ਸੰਗਤਾਂ ਲਈ ਪੂਰੇ ਸਮਾਗਮ ਦੌਰਾਨ ਸੁਵਿਧਾਵਾਂ ਦੀ ਪੂਰੀ ਯਕੀਨੀ ਬਣਾਈ ਜਾਵੇ। ਸਮੂਹ ਖੇਤਰ ਨੂੰ ਯੋਜਨਾਬੱਧ ਤੌਰ ‘ਤੇ 12 ਖੇਤਰਾਂ ਵਿੱਚ ਵੰਡਿਆ ਗਿਆ ਹੈ ਅਤੇ ਲਗਭਗ 5000 ਪੁਲਿਸ ਕਰਮੀਆਂ ਦੀ ਤਾਇਨਾਤੀ ਕੀਤੀ ਗਈ ਹੈ। ਛੇ ਡਰੋਨ ਹਵਾਈ ਨਿਗਰਾਨੀ ਲਈ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ ਦੀ ਲਾਈਵ ਫੀਡ ਕੇਂਦਰੀ ਕੰਟਰੋਲ ਰੂਮ ‘ਤੇ ਦੇਖੀ ਜਾਵੇਗੀ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਾਰੇ ਸੈਕਟਰ ਇੰਚਾਰਜਾਂ ਅਤੇ ਤਾਇਨਾਤ ਪੁਲਿਸ ਫੋਰਸ ਨੂੰ ਸੰਗਤ ਨਾਲ ਨਿਮਰਤਾ ਅਤੇ ਸਹਿਯੋਗ ਨਾਲ ਪੇਸ਼ ਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਰੂਪਨਗਰ ਪੁਲਿਸ ਵੱਲੋਂ ਸਮਾਗਮ ਦੇ ਸੁਚਾਰੂ ਅਤੇ ਸ਼ਾਂਤੀਪੂਰਨ ਪ੍ਰਬੰਧਾਂ ਲਈ ਕਈ ਨਵੀਆਂ ਪਹਿਲਕਦਮੀਆਂ ਲਾਗੂ ਕੀਤੀਆਂ ਗਈਆਂ ਹਨ। ਸੰਗਤਾਂ ਦੀ ਸੁਵਿਧਾ ਲਈ 21 ਪਾਰਕਿੰਗ ਖੇਤਰ ਨਿਰਧਾਰਤ ਕੀਤੇ ਗਏ ਹਨ। ਪਾਰਕਿੰਗ ਅਤੇ ਰੂਟਾਂ ਲਈ ਕਲਰ-ਕੋਡਿੰਗ ਯੋਜਨਾ ਲਾਗੂ ਕੀਤੀ ਜਾਵੇਗੀ। 100 ਈ-ਰਿਕਸ਼ਾ ਅਤੇ 50 ਮਿੰਨੀ-ਬੱਸਾਂ ਸਮੇਤ 24 ਘੰਟੇ ਸ਼ਟਲ ਸੇਵਾਵਾਂ ਪਾਰਕਿੰਗ ਖੇਤਰਾਂ ਤੇ ਉਪਲਬਧ ਰਹਿਣਗੀਆਂ। QR ਕੋਡ ਅਧਾਰਤ ਜਾਣਕਾਰੀ ਪ੍ਰਣਾਲੀਆਂ ਦੁਆਰਾ ਸੰਗਤਾਂ ਨੂੰ ਸ਼ਟਲ ਬੱਸ, ਪਾਰਕਿੰਗ ਅਤੇ ਹੋਰ ਜਰੂਰੀ ਸਹੂਲਤਾਂ ਬਾਰੇ ਸਹੂਲਤ ਦਿੱਤੀ ਜਾਵੇਗੀ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਪੀਟੀਜ਼ੈਡ ਅਤੇ ਏਐਨਪੀਆਰ ਕੈਮਰੇ ਸਮੇਤ ਲਗਭਗ 200 ਸੀਸੀਟੀਵੀ ਕੈਮਰੇ ਲਗਾਏ ਗਏ ਹਨ। ਪੁਲਿਸ ਸਟੇਸ਼ਨ ਆਨੰਦਪੁਰ ਸਾਹਿਬ ਤੋਂ 24 ਘੰਟੇ ਲਾਈਵ ਨਿਗਰਾਨੀ ਹੋਵੇਗੀ। ਪਹਿਲੀ ਵਾਰ ਚਰਨ ਗੰਗਾ ਸਟੇਡੀਅਮ ਵਿਖੇ ਤਿੰਨ-ਪਰਤੀ ਬੈਰੀਕੇਡਿੰਗ ਪ੍ਰਣਾਲੀ ਲਾਗੂ ਕੀਤੀ ਜਾ ਰਹੀ ਹੈ, ਜਿਸ ਨਾਲ ਭੀੜ ਪ੍ਰਬੰਧਨ ਸੁਚਾਰੂ ਹੋਵੇ। ਹੋਲਾ ਮੁਹੱਲਾ ਸਿੱਖ ਭਾਈਚਾਰੇ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੈ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਲੋਕਾਂ ਦੀ ਵੱਡੀ ਸ਼ਮੂਲੀਅਤ ਹੁੰਦੀ ਹੈ।

Posted By: Daily Suraj Bureau

Latest News