ਅੱਠਵੇਂ ਪਾਤਿਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੀਤੀ ਮੀਟਿੰਗ
(ਜਗਸੀਰ ਸਿੰਘ)- ਸਥਾਨਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਦੀ ਪ੍ਰਬੰਧਕੀ ਕਮੇਟੀ ਅਤੇ ਸਰਬਸਾਂਝੀ ਸੇਵਾ ਸੁਸਾਇਟੀ ਦੀ ਮੀਟਿੰਗ ਗੁਰਦੁਆਰਾ ਸਾਹਿਬ ਦੇ ਪ੍ਧਾਨ ਪ੍ਰੀਤਮ ਸਿੰਘ ਅਤੇ ਸਰਬਜੀਤ ਸਿੰਘ ਰੇਖੀ ਸਰਪ੍ਰਸਤ ਸੁਸਾਇਟੀ ਦੀ ਅਗਵਾਈ ਵਿੱਚ ਅਤੇ ਹਰਦੀਪ ਸਿੰਘ ਸਾਹਨੀ ਸਰਪ੍ਰਸਤ ਗੁਰਦੁਆਰਾ ਸਾਹਿਬ ਦੀ ਨਿਗਰਾਨੀ ਹੇਠ ਹੋਈ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਨਰਿੰਦਰ ਪਾਲ ਸਿੰਘ ਸਾਹਨੀ ਨੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਖੁਸ਼ੀ ਪ੍ਰਗਟ ਕੀਤੀ ਕਿ ਹਰ ਸਾਲ ਦੀ ਤਰ੍ਹਾਂ ਸਰਬਸਾਂਝੀ ਸੇਵਾ ਸੁਸਾਇਟੀ ਵੱਲੋਂ ਅੱਠਵੇਂ ਪਾਤਿਸ਼ਾਹ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਪ੍ਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸਾਹਨੀ, ਸੁਰਿੰਦਰ ਪਾਲ ਸਿੰਘ ਸਿਦਕੀ ਪ੍ਰਚਾਰ ਸਕੱਤਰ, ਸੁਸਾਇਟੀ ਦੇ ਸਕੱਤਰ ਵਰਿੰਦਰ ਜੀਤ ਸਿੰਘ ਬਜਾਜ, ਡਾ ਸੁਮਿੰਦਰ ਸਿੰਘ, ਹਰਜੀਤ ਸਿੰਘ ਢੀਂਗਰਾ ਆਦਿ ਵੱਲੋਂ ਆਏ ਸੁਝਾਵਾਂ ਦੇ ਆਧਾਰ ਤੇ ਦੋ ਰੋਜ਼ਾ ਪੋ੍ਗਰਾਮ ਉਲੀਕੇ ਗਏ ਜਿਸ ਅਨੁਸਾਰ 7 ਅਗਸਤ ਸ਼ੁੱਕਰਵਾਰ ਨੂੰ ਸ਼ਾਮ 5 ਵਜੇ ਨਿਸ਼ਾਨ ਸਾਹਿਬ ਦੀ ਅਗਵਾਈ ਵਿੱਚ ਸ਼ਬਦ ਚੌਕੀ ਗੁਰਦੁਆਰਾ ਸਾਹਿਬ ਸੰਤ ਪੁਰਾ ਤੋਂ ਚਾਲੇ ਪਾਵੇਗੀ ਅਤੇ ਰਾਮ ਮੰਦਿਰ, ਫਿਰਨੀ ਰੋਡ, ਸੁਨਾਮੀ ਗੇਟ, ਸੁਰਿੰਦਰ ਦੀ ਹੱਟੀ ਤੋਂ ਵਾਪਸੀ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਹੋਵੇਗੀ। ਇਸੇ ਤਰ੍ਹਾਂ 8 ਅਗਸਤ ਨੂੰ ਰਾਤ 7 ਵਜੇ ਤੋਂ 9.30 ਵਜੇ ਤੱਕ ਕੀਰਤਨ ਦਰਬਾਰ ਹੋਵੇਗਾ ਜਿਸ ਵਿੱਚ ਭਾਈ ਓਮਪੀ੍ਤ ਸਿੰਘ ਲੁਧਿਆਣੇ ਵਾਲੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਨਾਲ ਨਿਹਾਲ ਕਰਨਗੇ ਜਦੋਂ ਕਿ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਵੀਰ ਸਿੰਘ ਕੋਹਾੜਕਾ ਕੀਰਤਨ ਦਰਬਾਰ ਦੀ ਆਰੰਭਤਾ ਕਰਨਗੇ ਅਤੇ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਵੀ ਸੇਵਾਵਾਂ ਨਿਭਾਉਣਗੇ। ਇਸ ਮੌਕੇ ਤੇ ਗੁਰਸਿਮਰਨ ਸਿੰਘ ਗੁਜਰਾਲ, ਚਰਨਕਮਲ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਅਮਰਜੀਤ ਸਿੰਘ ਪਾਹਵਾ, ਸੁਭਾਸ਼ ਕੁਮਾਰ, ਹਰਮਨਜੀਤ ਸਿੰਘ , ਕੁਲਵਿੰਦਰ ਕੌਰ ਢੀਂਗਰਾ ਆਦਿ ਹਾਜ਼ਰ ਸਨ। ਹਰਦੀਪ ਸਿੰਘ ਸਾਹਨੀ , ਪੀ੍ਤਮ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਜਸਵਿੰਦਰ ਸਿੰਘ ਸਾਹਨੀ ਤੇ ਆਧਾਰਿਤ ਲੰਗਰ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਕਮੇਟੀਆਂ ਦਾ ਗਠਨ ਕੀਤਾ ਗਿਆ। ਗੁਰਦੁਆਰਾ ਸਾਹਿਬ ਸੰਤ ਪੁਰਾ ਵੱਲੋਂ ਗੁਰਮੀਤ ਸਿੰਘ ਪ੍ਧਾਨ, ਜਤਿੰਦਰ ਪਾਲ ਸਿੰਘ ਹੈਪੀ, ਮਨਪ੍ਰੀਤ ਸਿੰਘ ਗੋਲਡੀ ਨੇ ਸਰਬਸਾਂਝੀ ਸੇਵਾ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਪੋ੍ਗਰਾਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਸ਼ਬਦ ਚੌਕੀ ਸਬੰਧੀ ਲੌੜੀਂਦੇ ਪ੍ਬੰਧ ਹੋ ਜਾਣਗੇ।
Posted By: Daily Suraj Bureau