ਸਰਵਹਿੱਤਕਾਰੀ ਸਕੂਲ ਸੁਨਾਮ ਵਿਖੇ ਨਸ਼ਿਆਂ ਦੇ ਮੁੱਦੇ ’ਤੇ ਭਾਸ਼ਣ ਪ੍ਰਤੀਯੋਗਤਾ ਕਰਵਾਈ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਆਪਣੇ ਵਿਚਾਰ ਕੀਤੇ ਸਾਂਝੇ ਸੁਨਾਮ, (ਜਗਸੀਰ ਸਿੰਘ)- ਸੂਰਜਕੁੰਡ ਸਰਵਹਿੱਤਕਾਰੀ ਵਿੱਦਿਆ ਮੰਦਰ, ਸੁਨਾਮ ਵਿਖੇ ਬੱਚਿਆਂ ਦੀ ਭਾਸ਼ਣ ਪ੍ਰਤੀਯੋਗਤਾ ਸਬੰਧੀ ਅੰਤਰ-ਸਕੂਲ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਨਸ਼ਿਆਂ ਦੇ ਮੁੱਦੇ ’ਤੇ ਬੱਚਿਆਂ ਨੇ ਆਪਣੇ-ਆਪਣੇ ਵਿਚਾਰ ਪੇਸ਼ ਕੀਤੇ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਣ ਲਈ ਜਾਗਰੂਕਤਾ ਦਾ ਸੰਦੇਸ਼ ਦਿੱਤਾ। ਇਸ ਮੌਕੇ ਨਸ਼ਾ ਮੁਕਤੀ ਚੇਤਨਾ ਸੰਘ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਡਾ. ਅਵਿਨਾਸ਼ ਰਾਣਾ ਨੇ ਭਾਸ਼ਣ ਪ੍ਰਤੀਯੋਗਤਾ ਵਿੱਚ ਨਿਰਣਾਇਕ ਵਜੋਂ ਆਪਣੀਆਂ ਸੇਵਾਵਾਂ ਨਿਭਾਈਆਂ। ਸਕੂਲ ਦੀ ਮੈਨੇਜਮੈਂਟ ਕਮੇਟੀ ਵੱਲੋਂ ਉਨ੍ਹਾਂ ਨੂੰ ਅੰਤਰ-ਸਕੂਲ ਭਾਸ਼ਣ ਪ੍ਰਤੀਯੋਗਤਾ ਵਿੱਚ ਜੱਜ ਨਿਯੁਕਤ ਕੀਤਾ ਗਿਆ ਸੀ। ਇਸ ਮੌਕੇ ਡਾ. ਅਵਿਨਾਸ਼ ਰਾਣਾ ਨੇ ਕਿਹਾ ਕਿ ਅੱਜ ਲੋੜ ਹੈ ਕਿ ਇਸ ਤਰ੍ਹਾਂ ਦੇ ਸਮਾਗਮ ਸਾਰੇ ਸਕੂਲਾਂ ਵਿੱਚ ਕਰਵਾਏ ਜਾਣ, ਤਾਂ ਜੋ ਬੱਚਿਆਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕਤਾ ਪੈਦਾ ਹੋ ਸਕੇ। ਉਨ੍ਹਾਂ ਕਿਹਾ ਕਿ ਸਕੂਲ ਦੀ ਮੈਨੇਜਮੈਂਟ ਕਮੇਟੀ ਅਤੇ ਪ੍ਰਿੰਸੀਪਲ ਸ੍ਰੀ ਅਮਿਤ ਡੋਗਰਾ ਵੱਲੋਂ ਕਰਵਾਏ ਜਾ ਰਹੇ ਇਸ ਤਰ੍ਹਾਂ ਦੇ ਪ੍ਰੋਗਰਾਮ ਬਹੁਤ ਹੀ ਵਧੀਆ ਅਤੇ ਲਾਹੇਵੰਦ ਸਿੱਧ ਹੋਣਗੇ। ਜਿਸ ਤਰ੍ਹਾਂ ਦਾ ਸਮਾਗਮ ਸੂਰਜਕੁੰਡ ਸਰਵਹਿੱਤਕਾਰੀ ਸਕੂਲ ਵਿੱਚ ਕਰਵਾਇਆ ਗਿਆ ਹੈ, ਉਸੇ ਤਰ੍ਹਾਂ ਦੇ ਪ੍ਰੋਗਰਾਮਾਂ ਰਾਹੀਂ ਹੀ ਬੱਚਿਆਂ ਵਿੱਚ ਨਸ਼ਾ ਮੁਕਤੀ ਸਬੰਧੀ ਜਾਗਰੂਕਤਾ ਪੈਦਾ ਕੀਤੀ ਜਾ ਸਕਦੀ ਹੈ। ਇਸ ਮੌਕੇ ਹੋਰ ਵੀ ਕਈ ਪ੍ਰਤੀਯੋਗਿਤਾਵਾਂ ਕਰਵਾਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਰਤ ਹਰੀ ਸ਼ਰਮਾ , ਸ੍ਰੀ ਬਲਵਿੰਦਰ ਭਾਰਦਵਾਜ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਸਟਾਫ ਮੈਂਬਰ ਅਤੇ ਬੱਚੇ ਵੀ ਪਹੁੰਚੇ ਹੋਏ ਸਨ।
Posted By: Daily Suraj Bureau