ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੀ ਸਿਫ਼ਾਰਸ਼, CM ਮਾਨ ਨੇ ਰਾਜਪਾਲ ਨੂੰ ਲਿਖਿਆ ਪੱਤਰ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਮਾਨਵੀ ਆਧਾਰ ’ਤੇ 10 ਦਿਨ ਦੀ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਸਬੰਧੀ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖਿਆ ਹੈ। ਹੁਣ ਹਵਾਰਾ ਨੂੰ ਪੈਰੋਲ ਦੇਣ ਬਾਰੇ ਆਖ਼ਰੀ ਫ਼ੈਸਲਾ ਰਾਜਪਾਲ ਵੱਲੋਂ ਲਿਆ ਜਾਣਾ ਹੈ। ਮੁੱਖ ਮੰਤਰੀ ਨੇ ਇਹ ਸਿਫ਼ਾਰਸ਼ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਵਿਗੜ ਰਹੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਹੈ। ਹਵਾਰਾ ਕਰੀਬ 29 ਸਾਲ ਤੋਂ ਜੇਲ੍ਹ ਵਿੱਚ ਬੰਦ ਹੈ ਅਤੇ ਇਹ ਪਹਿਲਾ ਮੌਕਾ ਹੈ ਜਦੋਂ ਉਸ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਕੀਤੀ ਗਈ ਹੈ। ਹਵਾਰਾ ਨੇ ਹਾਈ ਕੋਰਟ ਵਿੱਚ ਮੰਗੀ ਚਾਰ ਹਫ਼ਤਿਆਂ ਦੀ ਪੈਰੋਲ ਮੁੱਖ ਮੰਤਰੀ ਵੱਲੋਂ ਰਾਜਪਾਲ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੀ ਉਮਰ ਵਧੇਰੇ ਹੈ ਅਤੇ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਇਸੇ ਮਾਮਲੇ ਨੂੰ ਲੈ ਕੇ ਹਵਾਰਾ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਹੋਈ ਹੈ, ਜਿਸ ਵਿੱਚ ਉਸ ਨੇ ਚਾਰ ਹਫ਼ਤਿਆਂ ਦੀ ਪੈਰੋਲ ਦੀ ਮੰਗ ਕੀਤੀ ਹੈ। ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਪੰਥਕ ਧਿਰਾਂ ਵੱਲੋਂ ਵੀ ਲੰਮੇ ਸਮੇਂ ਤੋਂ ਕੀਤੀ ਜਾਂਦੀ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਲੰਘੇ ਦਿਨ ਪੰਜਾਬ ਦੇ ਰਾਜਪਾਲ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਵੀ ਕੀਤੀ ਸੀ। ਬੇਅੰਤ ਸਿੰਘ ਕਤਲ ਸਾਜ਼ਿਸ਼ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ ਹਵਾਰਾ ਜਗਤਾਰ ਸਿੰਘ ਹਵਾਰਾ ਨੂੰ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਟਰਾਇਲ ਕੋਰਟ ਨੇ ਸਾਲ 2007 ਵਿੱਚ ਹਵਾਰਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਅਕਤੂਬਰ 2010 ਵਿੱਚ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਪੰਜਾਬ ਵਿਧਾਨ ਸਭਾ ਦੇ ਮੌਜੂਦਾ ਸੈਸ਼ਨ ਦੌਰਾਨ ਵੀ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦਾ ਮੁੱਦਾ ਉੱਠਿਆ ਸੀ। ਫਿਲਹਾਲ, ਮੁੱਖ ਮੰਤਰੀ ਵੱਲੋਂ 10 ਦਿਨ ਦੀ ਪੈਰੋਲ ਦੀ ਕੀਤੀ ਗਈ ਸਿਫ਼ਾਰਸ਼ ’ਤੇ ਅੰਤਿਮ ਫ਼ੈਸਲਾ ਪੰਜਾਬ ਦੇ ਰਾਜਪਾਲ ਵੱਲੋਂ ਲਿਆ ਜਾਣਾ ਬਾਕੀ ਹੈ।
Leave a Reply