Daily Suraj

ਪੰਜਾਬੀ

ਸਮਾਜ ਸੇਵੀ ਵਿਅਕਤੀਆਂ ਨੇ ਜਿਲਾ ਹਸਪਤਾਲ ਨੂੰ ਪੱਖੇ ਭੇਂਟ ਕੀਤੇ

13 Mar, 2026 01:24 PM

( ਮੁਖ਼ਤਿਆਰ ਸਿੰਘ ) ਸਮਾਜ ਸੇਵੀ ਵਿਅਕਤੀਆਂ ਬਲਜਿੰਦਰ ਸਿੰਘ (ਰਿਟਾਇਰਡ ਏਐਸਆਈ) ਸਹਿਰੀ ਪ੍ਰਧਾਨ ਆਮ ਆਦਮੀ ਪਾਰਟੀ, ਸਰਹਿੰਦ ,ਉਹਨਾਂ ਦੇ ਸਹਿਯੋਗੀ ਸਾਥੀ ਅਮਰ ਸਿੰਘ ਐਨਆਰਆਈ (ਕਨੇਡਾ) ਅਤੇ ਜਸਵਿੰਦਰ ਸਿੰਘ ਠੇਕੇਦਾਰ ਵੱਲੋਂ ਜਿਲਾ ਹਸਪਤਾਲ ਫਤਿਹਗੜ੍ਹ ਸਾਹਿਬ ਨੂੰ ਮਰੀਜ਼ਾਂ ਦੀ ਸੁਵਿਧਾ ਲਈ 4 ਵਾਲ ਫੈਨ ਅਤੇ 6 ਸੀਲਿੰਗ ਫੈਨ, ਇਸ ਤਰਾਂ ਕੁੱਲ 10 ਪੱਖੇ ਭੇਂਟ ਕੀਤੇ ਗਏ । ਦਾਨੀ ਸੱਜਣਾ ਵੱਲੋਂ ਇਹ ਪੱਖੇ ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ,ਸਹਾਇਕ ਸਿਵਲ ਸਰਜਨ ਡਾ ਕੰਵਲਦੀਪ ਸਿੰਘ ਦੀ ਮੌਜੂਦਗੀ ਵਿੱਚ ਜ਼ਿਲਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਨੂੰ ਸਪੁਰਦ ਕੀਤੇ ਗਏ । ਇਸ ਮੌਕੇ ਤੇ ਸ਼ਹਿਰੀ ਪ੍ਰਧਾਨ ਬਲਜਿੰਦਰ ਸਿੰਘ ਨੇ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਹਨਾਂ ਦਾ ਮੁਢਲਾ ਫਰਜ਼ ਹੈ ਕਿਉਂਕਿ ਸਮਾਜ ਦੀ ਸੇਵਾ ਕਰਨ ਨਾਲ ਮਾਨਸਿਕ ਸੰਤੁਸ਼ਟੀ ਮਿਲਦੀ ਹੈ, ਇਸ ਲਈ ਸਾਨੂੰ ਸਮਾਜ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਲੋਕ ਭਲਾਈ ਦੇ ਕੰਮ ਕਰਦੇ ਰਹਿਣਗੇ। ਸਿਵਲ ਸਰਜਨ ਡਾ ਅਰਵਿੰਦ ਪਾਲ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਿਹਤ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਪਰ ਦਾਨੀ ਸੱਜਣਾ ਵੱਲੋਂ ਮਰੀਜ਼ਾਂ ਦੀ ਭਲਾਈ ਲਈ ਕੀਤਾ ਗਿਆ ਇਹ ਕੰਮ ਸਲਾਘਾਯੋਗ ਹੈ ਅਤੇ ਗਰਮੀ ਦੇ ਸੀਜਨ ਦੌਰਾਨ ਇਸ ਨਾਲ ਮਰੀਜ਼ਾਂ ਦੀ ਸਹੂਲਤ ਵਿੱਚ ਹੋਰ ਵਾਧਾ ਹੋਵੇਗਾ । ਸੀਨੀਅਰ ਮੈਡੀਕਲ ਅਫਸਰ ਡਾ ਜਸਪ੍ਰੀਤ ਸਿੰਘ ਬੇਦੀ ਨੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮਾਨਵਤਾ ਦੀ ਭਲਾਈ ਲਈ ਕੀਤਾ ਗਿਆ ਇਹ ਕੰਮ ਹੋਰਾਂ ਲਈ ਪ੍ਰੇਰਨਾ ਸਰੋਤ ਸਿੱਧ ਹੋਵੇਗਾ। ਇਸ ਮੌਕੇ ਤੇ ਸੁਪਰਡੈਂਟ ਜਗਦੀਪ ਸਿੰਘ ਮਾਨ,ਚੀਫ ਫਾਰਮੇਸੀ ਅਫਸਰ ਸੰਦੀਪ ਸਿੰਘ , ਫਾਰਮੇਸੀ ਅਫਸਰ ਜਗਜੀਤ ਸਿੰਘ, ਫਾਸਿਲਿਟੀ ਮੈਨੇਜਰ ਕੁਲਵਿੰਦਰ ਕੌਰ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ,ਅਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ।

Posted By: Daily Suraj Bureau

Latest News