ਬੰਬ ਧਮਕੀ ਮਾਮਲੇ ‘ਚ ਜਾਂਚ ਤੇਜ਼, ਸਾਈਬਰ ਟੀਮਾਂ ਸਰਗਰਮ
- ਦੇਸ਼
- (Asia/Kolkata)
ਦਿੱਲੀ ਵਿਧਾਨ ਸਭਾ ਨੂੰ ਬੁੱਧਵਾਰ ਨੂੰ ਇੱਕ ਵਾਰ ਫਿਰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਇਹ ਧਮਕੀ ਉਸ ਵੇਲੇ ਆਈ ਜਦੋਂ ਵਿਧਾਨ ਸਭਾ ਦਾ ਸੈਸ਼ਨ ਜਾਰੀ ਸੀ। ਇਸ ਤੋਂ ਇੱਕ ਦਿਨ ਪਹਿਲਾਂ ਵੀ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ ਬਜਟ ਪੇਸ਼ ਕਰਨ ਤੋਂ ਕੁਝ ਘੰਟੇ ਪਹਿਲਾਂ ਇਸ ਤਰ੍ਹਾਂ ਦੀ ਧਮਕੀ ਮਿਲੀ ਸੀ। ਸੂਤਰਾਂ ਦੇ ਅਨੁਸਾਰ, ਤਾਜ਼ਾ ਧਮਕੀ ਵਾਲੀ ਈਮੇਲ ਬੁੱਧਵਾਰ ਸਵੇਰੇ ਵਿਧਾਨ ਸਭਾ ਦੇ ਸਪੀਕਰ ਦੀ ਸਰਕਾਰੀ ਈਮੇਲ ਆਈਡੀ ‘ਤੇ ਭੇਜੀ ਗਈ। ਇਸ ਵਿੱਚ ਦਾਅਵਾ ਕੀਤਾ ਗਿਆ ਕਿ ਅਸੈਂਬਲੀ ਕੰਪਲੈਕਸ ਵਿੱਚ ਬੰਬ ਰੱਖੇ ਗਏ ਹਨ। ਸੁਨੇਹੇ ਵਿੱਚ ਕੁਝ ਭੜਕਾਊ ਟਿੱਪਣੀਆਂ ਵੀ ਸ਼ਾਮਲ ਸਨ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਵੇਰੇ 7:28 ਵਜੇ ਅਤੇ 7:49 ਵਜੇ ਵੀ ਸਪੀਕਰ ਵਿਜੇਂਦਰ ਗੁਪਤਾ ਨੂੰ ਧਮਕੀ ਭਰੇ ਈਮੇਲ ਭੇਜੇ ਗਏ ਸਨ। ਲਗਾਤਾਰ ਮਿਲ ਰਹੀਆਂ ਧਮਕੀਆਂ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੇ ਜਾਂਚ ਤੇਜ਼ ਕਰ ਦਿੱਤੀ ਹੈ। ਬੰਬ ਨਿਰੋਧਕ ਦਸਤਿਆਂ, ਡੌਗ ਸਕੁਐਡ ਅਤੇ ਪੁਲਿਸ ਟੀਮਾਂ ਵੱਲੋਂ ਵਿਧਾਨ ਸਭਾ ਇਮਾਰਤ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ ਹੈ। ਇਸ ਦੇ ਨਾਲ ਹੀ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਕੜਾ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਹਰ ਧਮਕੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਸਾਈਬਰ ਮਾਹਰ ਈਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਆਈਪੀ ਟਰੈਕਿੰਗ ਅਤੇ ਹੋਰ ਤਕਨੀਕੀ ਜਾਂਚ ਕਰ ਰਹੇ ਹਨ।
Leave a Reply