Daily Suraj

ਪੰਜਾਬੀ

ਵੰਦੇ ਭਾਰਤ ਐਕਸਪ੍ਰੈਸ ਹਾਦਸਾ: ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

25 Feb, 2026 05:38 PM

ਝਾਰਖੰਡ ਦੇ ਪਾਕੁਰ ਜ਼ਿਲ੍ਹੇ ਵਿੱਚ ਵੰਦੇ ਭਾਰਤ ਐਕਸਪ੍ਰੈਸ ਹੇਠ ਆਉਣ ਕਾਰਨ ਇੱਕ ਜੋੜੇ ਅਤੇ ਉਨ੍ਹਾਂ ਦੀ ਤਿੰਨ ਸਾਲਾਂ ਦੀ ਬੱਚੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਰਾਤ ਪੂਰਬੀ ਰੇਲਵੇ ਦੇ ਹਾਵੜਾ ਡਿਵੀਜ਼ਨ ਦੇ ਨਗਰਨਾਬੀ ਰੇਲਵੇ ਸਟੇਸ਼ਨ ਦੇ ਨੇੜੇ ਵਾਪਰੀ। ਹਾਦਸੇ ਸਮੇਂ ਨਿਊ ਜਲਪਾਈਗੁੜੀ-ਹਾਵੜਾ ਵੰਦੇ ਭਾਰਤ ਐਕਸਪ੍ਰੈਸ ਆ ਰਹੀ ਸੀ, ਉਸ ਵੇਲੇ ਇਹ ਪਰਿਵਾਰ ਰੇਲਵੇ ਟਰੈਕ ਪਾਰ ਕਰ ਰਿਹਾ ਸੀ। ਮ੍ਰਿਤਕਾਂ ਦੀ ਪਛਾਣ ਰਾਜਾ ਪਾੜਾ ਦੇ ਚੰਦਨ ਸਰਦਾਰ (35), ਉਸ ਦੀ ਪਤਨੀ ਰਿੰਪਾ (25) ਅਤੇ ਬੇਟੀ ਅਰਪਿਤਾ ਵਜੋਂ ਹੋਈ ਹੈ। ਜੀ.ਆਰ.ਪੀ. ਸਬ-ਇੰਸਪੈਕਟਰ ਰਮੇਸ਼ ਕਿਸਕੂ ਨੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM