ਕੁਵੈਤ ’ਚ ਸੜਕ ਹਾਦਸਾ: ਗੁਰਦਾਸਪੁਰ ਨਿਵਾਸੀ ਨੌਜਵਾਨ ਦੀ ਦੁਰਦੰਤ ਮੌਤ
- ਵਿਦੇਸ਼
- (Asia/Kolkata)
ਕੁਵੈਤ ‘ਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਇਸ ‘ਚ ਗੁਰਦਾਸਪੁਰ ਦੇ ਇੱਕ ਨੌਜਵਾਨ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਉਹ ਨੌਜਵਾਨ ਸ਼ਾਮਲ ਸਨ ਜੋ ਰੁਜ਼ਗਾਰ ਲਈ ਕੁਵੈਤ ਗਏ ਸਨ। ਮ੍ਰਿਤਕਾਂ ਵਿੱਚ ਜਗਦੀਪ ਸਿੰਘ ਮੰਗਾ ਵੀ ਸ਼ਾਮਲ ਸੀ, ਜੋ ਗੁਰਦਾਸਪੁਰ ਦੇ ਕਸਬੇ ਦੋਰੰਗਲਾ ਦਾ ਰਹਿਣ ਵਾਲਾ ਸੀ।
ਜਗਦੀਪ ਸਿੰਘ ਮੰਗਾ ਦੇ ਪਰਿਵਾਰ ਵਿੱਚ ਉਸਦੀ ਪਤਨੀ, 11 ਸਾਲ ਦਾ ਪੁੱਤਰ ਅਤੇ ਬਜ਼ੁਰਗ ਪਿਤਾ ਹਨ। ਜਗਦੀਪ ਦੀ ਮੌਤ ਨਾਲ ਪਰਿਵਾਰ ਸੋਗ ਵਿੱਚ ਡੁੱਬ ਗਿਆ ਹੈ। ਮ੍ਰਿਤਕ ਜਗਦੀਪ ਦੇ ਭਰਾ ਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਹਾਦਸੇ ਦੀ ਸੂਚਨਾ ਕੁਵੈਤ ਵਿੱਚ ਭਰਾ ਨਾਲ ਰਹਿ ਰਹੇ ਨੌਜਵਾਨਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਉਹ ਕੰਮ ‘ਤੇ ਜਾ ਰਹੇ ਸਨ ਤਾਂ ਇੱਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਸੱਤ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵੀਰ ਸਿੰਘ ਦੇ ਅਨੁਸਾਰ, ਉਸਦੇ ਭਰਾ ਦੀ ਪਛਾਣ ਕੱਲ੍ਹ ਹੀ ਮ੍ਰਿਤਕਾਂ ਵਿੱਚੋਂ ਇੱਕ ਵਜੋਂ ਹੋਈ ਹੈ। ਵੀਰ ਸਿੰਘ ਅਤੇ ਉਸਦੇ ਪਿਤਾ ਨੇ ਸਰਕਾਰ ਨੂੰ ਮਦਦ ਦੀ ਅਪੀਲ ਕੀਤੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਗਦੀਪ ਦੀ ਲਾਸ਼ ਵਾਪਸ ਲਿਆਉਣ ਵਿੱਚ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਉਸਦੇ ਜੱਦੀ ਪਿੰਡ ਕੀਤਾ ਜਾ ਸਕੇ।
Leave a Reply