ਪਤੰਗ ਉਡਾਉਂਦੇ ਨੌਜਵਾਨਾਂ ਨੇ ਸ਼ਰੇਆਮ ਕੀਤੀ ਫਾਇਰਿੰਗ
ਅੰਮ੍ਰਿਤਸਰ, ਅੱਜ ਜਿਥੇ ਪੰਜਾਬ ਭਰ ‘ਚ ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਓਥੇ ਹੀ ਅੰਮ੍ਰਿਤਸਰ ਵਿੱਚ ਲੋਹੜੀ ਦੇ ਤਿਉਹਾਰ ਦੌਰਾਨ ਕਾਨੂੰਨ ਵਿਵਸਥਾ ਨੂੰ ਚੁਣੌਤੀ ਦੇਣ ਵਾਲੀ ਇੱਕ ਘਟਨਾ ਵਾਪਰੀ। ਮਜੀਠਾ ਰੋਡ ਇਲਾਕੇ ਵਿੱਚ ਪਤੰਗ ਉਡਾਉਂਦੇ ਹੋਏ ਕੁਝ ਨੌਜਵਾਨਾਂ ਨੇ ਸ਼ਰੇਆਮ ਹਵਾਈ ਫਾਇਰਿੰਗ ਕੀਤੀ। ਸੋਸ਼ਲ ਮੀਡੀਆ ‘ਤੇ ਗੋਲੀਬਾਰੀ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਨੌਜਵਾਨ ਕਿਵੇਂ ਹਵਾ ਵਿੱਚ ਗੋਲੀਆਂ ਚਲਾਉਂਦੇ ਹਨ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ, ਹਾਲਾਂਕਿ ਖੁਸ਼ਕਿਸਮਤੀ ਨਾਲ ਫਾਇਰਿੰਗ ਦੌਰਾਨ ਕੋਈ ਜ਼ਖਮੀ ਨਹੀਂ ਹੋਇਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਹਰਕਤ ਵਿੱਚ ਆ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਪਛਾਣ ਕਰ ਲਈ ਗਈ ਹੈ। ਪੁਲਿਸ ਨੇ ਭਰੋਸਾ ਦਿੱਤਾ ਕਿ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Posted By: Daily Suraj Bureau