Daily Suraj

ਪੰਜਾਬੀ

ਪੰਜਾਬ ਨਗਰ ਨਿਗਮ ਚੋਣਾਂ ‘ਚ ‘ਆਪ’ ਦਾ ਦਬਦਬਾ, ਪਾਰਟੀ ਦਫ਼ਤਰ ‘ਚ ਮਨਾਇਆ ਜਸ਼ਨ

29 May, 2026 05:45 PM

ਪੰਜਾਬ ਵਿੱਚ ਹੋਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਵੱਡੀ ਬੜ੍ਹਤ ਦਰਜ ਕੀਤੀ ਹੈ। ਸਵੇਰੇ 8 ਵਜੇ ਤੋਂ ਸ਼ੁਰੂ ਹੋਈ ਵੋਟਾਂ ਦੀ ਗਿਣਤੀ ਦੌਰਾਨ ‘ਆਪ’ ਨੇ 778 ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਆਪਣਾ ਦਬਦਬਾ ਕਾਇਮ ਕੀਤਾ ਹੈ। ਚੋਣ ਨਤੀਜਿਆਂ ਮੁਤਾਬਕ ਕਾਂਗਰਸ ਦੂਜੇ ਸਥਾਨ ‘ਤੇ ਰਹੀ, ਜਦਕਿ ਆਜ਼ਾਦ ਉਮੀਦਵਾਰਾਂ ਨੇ ਤੀਜਾ ਸਥਾਨ ਹਾਸਲ ਕੀਤਾ। ਭਾਜਪਾ ਸਭ ਤੋਂ ਪਿੱਛੇ ਰਹੀ ਅਤੇ ਅਕਾਲੀ ਦਲ ਚੌਥੇ ਨੰਬਰ ‘ਤੇ ਦਰਜ ਕੀਤਾ ਗਿਆ। ਪੰਜਾਬ ਦੀਆਂ 8 ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 20 ਨਗਰ ਪੰਚਾਇਤਾਂ ਲਈ ਹੋਈਆਂ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਪਾਰਟੀ ਵਰਕਰਾਂ ਅਤੇ ਵਲੰਟੀਅਰਾਂ ਨੇ ਢੋਲ ਦੀ ਥਾਪ ‘ਤੇ ਭੰਗੜੇ ਪਾ ਕੇ ਜਿੱਤ ਦਾ ਜਸ਼ਨ ਮਨਾਇਆ। ਇਸ ਮੌਕੇ ਸਮੂਹ ਪਾਰਟੀ ਆਗੂਆਂ ਅਤੇ ਵਲੰਟੀਅਰਾਂ ਨੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਸਾਂਝੀ ਕੀਤੀ। ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵੀ ਵਿਸ਼ੇਸ਼ ਤੌਰ ‘ਤੇ ਪਾਰਟੀ ਦਫ਼ਤਰ ਪਹੁੰਚੇ ਅਤੇ ਵਰਕਰਾਂ ਨੂੰ ਵਧਾਈ ਦਿੱਤੀ।

Posted By: Daily Suraj Bureau

Latest News