Daily Suraj

ਪੰਜਾਬੀ

ਜੇਲ੍ਹ ’ਚ ਰਾਮ ਰਹੀਮ ਦੀ ਜਾਨ ਨੂੰ ਖਤਰਾ, ਹਾਈ ਕੋਰਟ ‘ਚ ਪਟੀਸ਼ਨ ਦਾਖਲ

23 Oct, 2019 05:30 AM

ਚੰਡੀਗੜ੍ਹ: ਡੇਰਾ ਸੱਚਾ ਸੌਦਾ ਹਸਪਤਾਲ ਦੇ ਡਾਕਟਰ ਮੋਹਿਤ ਗੁਪਤਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਇੱਕ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਦੀ ਜਾਨ ਨੂੰ ਖ਼ਤਰਾ ਹੈ। ਪਟੀਸ਼ਨ ‘ਚ ਰਾਮ ਰਹੀਮ ਦੀ ਅਦਾਲਤ ਵਿਚ ਮੌਜੂਦਗੀ ਦੀ ਮੰਗ ਕਰਦਿਆਂ ਉਸ ਦੀ ਸੁਰੱਖਿਆ ਦੀ ਮੰਗ ਕੀਤੀ ਗਈ ਹੈ।ਉਧਰ ਡੇਰਾ ਸਮਰਥਕਾਂ ਦਾ ਕਹਿਣਾ ਹੈ ਕਿ ਰਾਮ ਰਹੀਮ ‘ਤੇ ਜੇਲ੍ਹ ‘ਚ ਤਿੰਨ ਵਾਰ ਹਮਲਾ ਹੋ ਚੁੱਕਿਆ ਹੈ। ਪਟੀਸ਼ਨ ’ਚ ਰਾਮ ਰਹੀਮ ਨੂੰ ਕੋਰਟ ’ਚ ਪੇਸ਼ ਕਰਨ ਦੀ ਮੰਗ ਵੀ ਕੀਤੀ ਗਈ ਹੈ। ਦੋਸ਼ ਲਾਇਆ ਗਿਆ ਹੈ ਕਿ ਜੇਲ ਪ੍ਰਸ਼ਾਸਨ ਰਾਮ ਰਹੀਮ ਨਾਲ ਉਨ੍ਹਾਂ ਨੂੰ ਮਿਲਣ ਵੀ ਨਹੀਂ ਦੇ ਰਿਹਾ।ਤੁਹਾਨੂੰ ਦੱਸ ਦੇਈਏ ਕਿ ਰਾਮ ਰਹੀਮ ਸਾਧਵੀ ਯੋਨ ਸੋਸ਼ਣ ਮਾਮਲੇ ਅਤੇ ਪੱਤਰਕਾਰ ਛੱਤਰਪਤੀ ਹੱਤਿਆ ਦੇ ਮਾਮਲੇ ਵਿੱਚ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ।

Posted By: Daily Suraj Bureau

Latest News