Daily Suraj

ਪੰਜਾਬੀ

ਸ਼ਹੀਦੀ ਦਿਹਾੜੇ ਮੌਕੇ ਪੰਜਾਬ ‘ਚ ਰਹਿਣਗੇ ਸਰਕਾਰੀ ਦਫ਼ਤਰ ਤੇ ਸਕੂਲ ਬੰਦ

09 Jun, 2026 06:54 AM

ਪੰਜਾਬ ਸਰਕਾਰ ਵੱਲੋਂ 18 ਜੂਨ 2026, ਦਿਨ ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਇਹ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰੀ ਦਫ਼ਤਰ ਅਤੇ ਵਿੱਦਿਅਕ ਅਦਾਰੇ ਰਹਿਣਗੇ ਬੰਦ ਨੋਟੀਫਿਕੇਸ਼ਨ ਮੁਤਾਬਕ 18 ਜੂਨ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਵਿੱਦਿਅਕ ਅਦਾਰੇ ਅਤੇ ਹੋਰ ਸਰਕਾਰੀ ਸੰਸਥਾਵਾਂ ਬੰਦ ਰਹਿਣਗੀਆਂ। ਇਸ ਦਿਨ ਸਰਕਾਰੀ ਕੰਮਕਾਜ ਪ੍ਰਭਾਵਿਤ ਰਹੇਗਾ ਅਤੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮ ਪਹਿਲਾਂ ਨਿਪਟਾਉਣ ਦੀ ਸਲਾਹ ਦਿੱਤੀ ਗਈ ਹੈ। ਸ਼ਹੀਦੀ ਦਿਹਾੜੇ ਦੇ ਮੱਦੇਨਜ਼ਰ ਲਿਆ ਫੈਸਲਾ ਪੰਜਾਬ ਵਿੱਚ ਹਰ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਮੌਕੇ ‘ਤੇ ਸੂਬੇ ਭਰ ਵਿੱਚ ਧਾਰਮਿਕ ਸਮਾਗਮ, ਕੀਰਤਨ ਅਤੇ ਸ਼ਰਧਾਂਜਲੀ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ। ਸਰਕਾਰ ਵੱਲੋਂ ਇਸ ਦਿਹਾੜੇ ਦੀ ਮਹੱਤਤਾ ਨੂੰ ਦੇਖਦੇ ਹੋਏ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕਰਮਚਾਰੀਆਂ ਲਈ ਵਧੀਕ ਛੁੱਟੀ ਗੌਰਤਲਬ ਹੈ ਕਿ ਸਕੂਲਾਂ ਵਿੱਚ ਗਰਮੀ ਦੀਆਂ ਛੁੱਟੀਆਂ ਪਹਿਲਾਂ ਹੀ ਚੱਲ ਰਹੀਆਂ ਹਨ। ਹੁਣ ਸਰਕਾਰੀ ਕਰਮਚਾਰੀਆਂ ਨੂੰ ਵੀ 18 ਜੂਨ ਨੂੰ ਵਧੀਕ ਛੁੱਟੀ ਮਿਲੇਗੀ, ਜਿਸ ਨਾਲ ਉਹ ਸ਼ਹੀਦੀ ਦਿਹਾੜੇ ਨਾਲ ਜੁੜੇ ਧਾਰਮਿਕ ਅਤੇ ਪਰਿਵਾਰਕ ਕਾਰਜਾਂ ਵਿੱਚ ਸ਼ਾਮਲ ਹੋ ਸਕਣਗੇ।

Posted By: Daily Suraj Bureau

Latest News