ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਵਿਚਾਲੇ ਸੱਦੀ ਕੈਬਨਿਟ ਮੀਟਿੰਗ
ਚੰਡੀਗੜ੍ਹ, – ਪੰਜਾਬ (Punjab) ਕੈਬਨਿਟ ਦੀ ਅਹਿਮ ਮੀਟਿੰਗ 5 ਸਤੰਬਰ ਨੂੰ ਹੋਵੇਗੀ। ਜਾਣਕਾਰੀ ਅਨੁਸਾਰ ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਵਿਖੇ ਸਰਕਾਰੀ ਰਿਹਾਇਸ਼ ‘ਤੇ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਸਰਕਾਰੀ ਸੂਤਰਾਂ ਮੁਤਾਬਕ, ਕੈਬਨਿਟ ਮੀਟਿੰਗ ਵਿੱਚ ਹੜ੍ਹ ਪੀੜ੍ਹਤਾਂ ਲਈ ਵੱਡਾ ਮੁਆਵਜ਼ਾ ਐਲਾਨਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ‘ਤੇ ਵੀ ਗੱਲਬਾਤ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਮਾਨ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ ਲੋਕਾਂ ਨਾਲ ਜੁੜੇ ਕਈ ਹੋਰ ਅਹਿਮ ਫ਼ੈਸਲੇ ਵੀ ਕੀਤੇ ਜਾ ਸਕਦੇ ਹਨ।
Posted By: Daily Suraj Bureau