Daily Suraj

ਪੰਜਾਬੀ

ਬਾਗ਼ੀ ਅਕਾਲੀ ਕੌਂਸਲਰਾਂ ਦੀ ਤਿੱਕੜੀ ਨੇ ਫੜਿਆ ਕਾਂਗਰਸ ਦਾ ਹੱਥ

18 Jan, 2019 05:30 AM

ਬਠਿੰਡਾ, ਬਠਿੰਡਾ ਹਲਕੇ ’ਚ ਅੱਜ ਖ਼ਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਦੀ ਹਾਜ਼ਰੀ ਵਿਚ ਸਿਆਸੀ ਖਿੱਚੋਤਾਣ ਦੌਰਾਨ ਤਿੰਨ ਬਾਗ਼ੀ ਅਕਾਲੀ ਕੌਂਸਲਰਾਂ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਅਕਾਲੀ ਕੌਂਸਲਰਾਂ ਨੂੰ ਕਾਂਗਰਸ ’ਚ ਲਿਆਉਣ ਲਈ ਕਾਂਗਰਸ ਪਾਰਟੀ ਨੇ ਰਾਤੋਂ ਰਾਤ ਸਮਾਗਮ ਰੱਖੇ। ਖ਼ਜ਼ਾਨਾ ਮੰਤਰੀ ਵਿਸ਼ੇਸ਼ ਤੌਰ ’ਤੇ ਇਨ੍ਹਾਂ ਸਮਾਗਮਾਂ ਕਰਕੇ ਪੁੱਜੇ। ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਕੌਂਸਲਰ ਮਾਸਟਰ ਹਰਮੰਦਰ ਸਿੰਘ, ਕੌਂਸਲਰ ਰਾਜੂ ਸਰਾ ਅਤੇ ਕੌਂਸਲਰ ਰਜਿੰਦਰ ਸਿੱਧੂ ਤੋਂ ਇਲਾਵਾ ਅੱਜ ਟਰੱਕ ਯੂਨੀਅਨ ਦੇ ਜਨਰਲ ਸਕੱਤਰ ਟਹਿਲ ਸਿੰਘ ਬੁੱਟਰ ਨੇ ਅੱਜ ਖ਼ਜ਼ਾਨਾ ਮੰਤਰੀ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਸਭਨਾਂ ਤਰਫ਼ੋਂ ਕੌਂਸਲਰ ਮਾਸਟਰ ਹਰਮੰਦਰ ਸਿੰਘ ਨੇ ਆਖਿਆ ਕਿ ਉਹ ਪੂਰੀ ਤਨਦੇਹੀ ਨਾਲ ਕਾਂਗਰਸ ਪਾਰਟੀ ਲਈ ਕੰਮ ਕਰਨਗੇ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM