Daily Suraj

ਪੰਜਾਬੀ

ਮੁਕਾਬਲੇ ’ਚ ਪਹਿਲਗਾਮ ਹਮਲੇ ਦਾ ਸਾਜ਼ਿਸ਼ਘਾੜਾ ਹਾਸ਼ਿਮ ਮੂਸਾ ਹਲਾਕ

29 Jul, 2025 01:26 AM

ਚੰਡੀਗੜ੍ਹ,

ਪਹਿਲਗਾਮ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ (Mastermind) ਹਾਸ਼ਿਮ ਮੂਸਾ ਨੂੰ ਅੱਜ ਫ਼ੌਜ ਨੇ ਇੱਕ ਮੁਕਾਬਲੇ ਦੌਰਾਨ ਮਾਰ ਮੁਕਾਇਆ। ਪਹਿਲਗਾਮ ਅਤਿਵਾਦੀ ਹਮਲੇ ਵਿੱਚ 26 ਜਣਿਆਂ ਦੀ ਜਾਨ ਗਈ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਦੇ ਦਾਚੀਗਾਮ ਨੇੜਲੇ ਜੰਗਲਾਂ ਵਿੱਚ ਸਰਹੱਦ ਪਾਰ ਅਤਿਵਾਦੀ ਕਾਰਵਾਈਆਂ ਖ਼ਿਲਾਫ਼ ਵਿੱਢੀ ਮੁਹਿੰਮ ਦੌਰਾਨ ਮੁਕਾਬਲੇ ’ਚ ਅਤਿਵਾਦੀ ਮੂਸਾ ਮਾਰਿਆ ਗਿਆ।


ਫ਼ੌਜ ਦੀ ਚਿਨਾਰ ਕੋਰ ਨੇ X ’ਤੇ ਪੁਸ਼ਟੀ ਕੀਤੀ ਕਿ ਭਿਆਨਕ ਗੋਲੀਬਾਰੀ ਵਿੱਚ ਘੱਟੋ-ਘੱਟ ਤਿੰਨ ਅਤਿਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਕਾਬਲਾ ਅਜੇ ਵੀ ਜਾਰੀ ਹੈ। ਹਾਲਾਂਕਿ ਫ਼ੌਜ ਨੇ ਅਧਿਕਾਰਤ ਤੌਰ ’ਤੇ ਅਜੇ ਤੱਕ ਅਪਰੇਸ਼ਨ ਮਹਾਦੇਵ ਵਿੱਚ ਮਾਰੇ ਗਏ ਅਤਿਵਾਦੀਆਂ ਦੀ ਪਛਾਣ ਨਹੀਂ ਦੱਸੀ ਹੈ।


ਸੁਰੱਖਿਆ ਬਲਾਂ ਨੇ ਪਹਿਲਗਾਮ ਹਮਲੇ ਦੇ ਦੋਸ਼ੀਆਂ ਦਾ ਪਤਾ ਲਗਾਉਣ ਲਈ ਇੱਕ ਵਿਸ਼ਾਲ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਪਿਛਲੇ ਮਹੀਨੇ ਖੁਫੀਆ ਜਾਣਕਾਰੀ ਤੋਂ ਪਤਾ ਲੱਗਿਆ ਸੀ ਕਿ ਅਤਿਵਾਦੀ ਸ਼ਾਇਦ ਦਾਚੀਗਾਮ ਖੇਤਰ ਵੱਲ ਵਧੇ ਹੋਣਗੇ, ਜੋ ਕਿ ਸ੍ਰੀਨਗਰ ਤੋਂ ਲਗਭਗ 20 ਕਿਲੋਮੀਟਰ ਦੂਰ ਹੈ।


ਖੁਫੀਆ ਜਾਣਕਾਰੀ ਦੇ ਆਧਾਰ ’ਤੇ ਸੁਰੱਖਿਆ ਬਲਾਂ ਨੇ ਸੋਮਵਾਰ ਸਵੇਰੇ ਹਰਵਾਨ ਦੇ ਮੁਲਨਾਰ ਖੇਤਰ ਵਿੱਚ ਅਤਿਵਾਦ ਵਿਰੋਧੀ ਕਾਰਵਾਈ ਸ਼ੁਰੂ ਕੀਤੀ।


ਜਦੋਂ ਸੁਰੱਖਿਆ ਬਲ ਇਲਾਕੇ ਦੀ ਤਲਾਸ਼ੀ ਲੈ ਰਹੇ ਸਨ ਤਾਂ ਦੂਰੋਂ ਦੋ ਗੋਲੀਆਂ ਚੱਲਣ ਦੀਆਂ ਆਵਾਜ਼ਾਂ ਸੁਣੀਆਂ ਗਈਆਂ।


ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਭੇਜ ਕੇ ਤਲਾਸ਼ੀ ਮੁਹਿੰਮ ਆਰੰਭੀ ਗਈ। ਇਸ ਦੌਰਾਨ ਹੋਏ ਮੁਕਾਬਲੇ ’ਚ ਤਿੰਨ ਅਤਿਵਾਦੀ ਮਾਰੇ ਗਏ।

Posted By: Daily Suraj Bureau

Latest News