ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹਾ ਮਲੇਰਕੋਟਲਾ ’ਚ 17 ਜਨਵਰੀ ਨੂੰ ਛੁੱਟੀ ਦਾ ਐਲਾਨ
- ਪੰਜਾਬ
- (Asia/Kolkata)
ਮਲੇਰਕੋਟਲਾ : ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਤਹਿਤ 17 ਜਨਵਰੀ 2025 ਦਿਨ ਸ਼ੁੱਕਰਵਾਰ ਨੂੰ ਜ਼ਿਲ੍ਹਾ ਮਲੇਰਕੋਟਲਾ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਇਸ ਸਮਾਗਮ ਵਿਚ ਹਿੱਸਾ ਲੈ ਸਕਣ। ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਦੱਸਿਆ ਕਿ ਇਹ ਹੁਕਮ ਵਿੱਦਿਅਕ ਅਦਾਰਿਆਂ, ਯੂਨੀਵਰਸਿਟੀਆਂ, ਬੋਰਡਾਂ, ਸਕੂਲਾਂ ਆਦਿ ਜਿਨ੍ਹਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ ‘ਤੇ ਲਾਗੂ ਨਹੀਂ ਹੋਣਗੇ।
Leave a Reply