ਮੁੜ ਖੋਲੇ ਗਏ ਭਾਖੜਾ ਦੇ ਫਲੱਡ ਗੇਟ; ਛੱਡਿਆ ਗਿਆ ਹੋਰ ਪਾਣੀ, ਲੋਕਾਂ ਲਈ ਐਡਵਾਇਜ਼ਰੀ ਜਾਰੀ
ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ‘ਚ ਹੋ ਰਹੀ ਲਗਾਤਾਰ ਤੇ ਭਾਰੀ ਬਰਸਾਤ ਦੇ ਚਲਦੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਭਾਖੜਾ ਡੈਮ ਤੋਂ ਅੱਜ ਫਿਰ ਪਾਣੀ ਛੱਡਿਆ ਜਾ ਰਿਹਾ ਹੈ। ਪਾਣੀ ਦਾ ਵਹਾਅ 65,000 ਕਿਊਸਿਕ ਤੋਂ ਵਧਾ ਕੇ 75,000 ਕਿਊਸਿਕ ਕਰ ਦਿੱਤਾ ਗਿਆ ਹੈ। ਇਸ ਕਾਰਨ ਇਥੇ ਦੇ ਨੇੜਲੇ ਖੇਤਰਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਨੰਗਲ ਖੇਤਰ ਦੇ ਹਰਸਾ ਬੇਲਾ, ਬੇਲਾ ਰਾਮਗੜ੍ਹ, ਬੇਲਾ ਧਿਆਨੀ ਅੱਪਰ, ਬੇਲਾ ਧਿਆਨੀ ਲੋਅਰ, ਸੈਂਸੋਵਾਲ, ਐਲਗਰਾ, ਬੇਲਾ ਸ਼ਿਵ ਸਿੰਘ, ਭਲਾਣ, ਭਾਨਮ, ਸਿੰਘਪੁਰਾ, ਪਲਾਸੀ, ਤਰਫ ਮਜ਼ਾਰਾ ਤੇ ਮਜ਼ਾਰੀ ਪਿੰਡ ਪ੍ਰਭਾਵਿਤ ਹੋ ਸਕਦੇ ਹਨ। ਇਸ ਤੋਂ ਇਲਾਵਾ, ਸ੍ਰੀ ਆਨੰਦਪੁਰ ਸਾਹਿਬ ਖੇਤਰ ਦੇ ਬੁਰਜ, ਚਾਂਦਪੁਰ ਬੇਲਾ, ਗਜਪੁਰ ਬੇਲਾ, ਸ਼ਾਹਪੁਰ ਬੇਲਾ, ਨਿੱਕੂਵਾਲ, ਅਮਰਪੁਰ ਬੇਲਾ ਅਤੇ ਲੋਧੀਪੁਰ ਪਿੰਡਾਂ ਦੇ ਵਸਨੀਕਾਂ ਨੂੰ ਸੁਚੇਤ ਰਹਿਣ ਅਤੇ ਲੋੜ ਪੈਣ ‘ਤੇ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ।
Posted By: Daily Suraj Bureau