Daily Suraj

ਪੰਜਾਬੀ

ਪੰਜਾਬ ਭਰ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ

05 Feb, 2022 05:30 AM

ਚੰਡੀਗੜ੍ਹ : ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਵਲੋਂ ਸੂਬੇ ਵਿਚ ਸ਼ਰਾਬ ਦੇ ਠੇਕੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਚੋਣ ਕਮਿਸ਼ਨ ਵਲੋਂ ਜਾਰੀ ਹੁਕਮਾਂ ਮੁਤਾਬਕ ਪੰਜਾਬ ਭਰ ਵਿਚ 18 ਫਰਵਰੀ ਨੂੰ ਸ਼ਾਮ ਪੰਜ ਵਜੇ ਠੇਕੇ ਬੰਦ ਕਰ ਦਿੱਤੇ ਜਾਣਗੇ ਅਤੇ 20 ਫਰਵਰੀ ਚੋਣਾਂ ਤੋਂ ਬਾਅਦ ਖੋਲ੍ਹੇ ਜਾ ਸਕਣਗੇ। ਪੰਜਾਬ ਵਿਚ 20 ਫਰਵਰੀ ਨੂੰ ਵਿਧਾਨ ਚੋਣਾਂ ਸਭਾ ਹੋਣ ਜਾ ਰਹੀਆਂ ਹਨ, ਜਿਸ ਦੇ ਚੱਲਦੇ ਸੂਬੇ ਵਿਚ ਚੋਣ ਜ਼ਾਬਤਾ ਲੱਗਾ ਹੋਇਆ ਹੈ। ਹੁਣ ਸੂਬਾ ਚੋਣ ਕਮਿਸ਼ਨਰ ਐੱਸ. ਕਰੁਣਾ ਰਾਜੂ ਨੇ ਚਿੱਠੀ ਜਾਰੀ ਕਰਕੇ ਇਸ ਬਾਬਤ ਹੁਕਮ ਦਿੱਤੇ ਹਨ। ਚੋਣ ਕਮਿਸ਼ਨ ਵਲੋਂ ਵੋਟਿੰਗ ਦੌਰਾਨ ਡਰਾਏ ਡੇਅ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

Posted By: Daily Suraj Bureau

Latest News