Daily Suraj

ਪੰਜਾਬੀ

ਪੰਜਾਬ ਚੋਣਾਂ ਤੋਂ ਪਹਿਲਾਂ 'ਆਪ' ਨੂੰ ਵੱਡਾ ਝਟਕਾ: ਚੇਤਨ ਸਿੰਘ ਜੌੜਾਮਾਜਰਾ, ਪਠਾਣਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਭਾਜਪਾ 'ਚ ਸ਼ਾਮਲ

02 Nov, 2026 09:48 AM

ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਰਾਜਨੀਤਿਕ ਗਤੀਵਿਧੀਆਂ ਅਤੇ ਦਲ-ਬਦਲੀ ਦਾ ਸਿਲਸਿਲਾ ਤੇਜ਼ੀ ਨਾਲ ਸ਼ੁਰੂ ਹੋ ਗਿਆ ਹੈ। ਇਸੇ ਕੜੀ ਤਹਿਤ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਇੱਕ ਵੱਡਾ ਸਿਆਸੀ ਝਟਕਾ ਲੱਗਾ ਹੈ, ਜਿੱਥੇ ਪਾਰਟੀ ਦੇ ਤਿੰਨ ਆਗੂ—ਚੇਤਨ ਸਿੰਘ ਜੌੜਾਮਾਜਰਾ, ਹਰਮੀਤ ਸਿੰਘ ਪਠਾਣਮਾਜਰਾ ਅਤੇ ਕੁੰਵਰ ਵਿਜੇ ਪ੍ਰਤਾਪ ਸਿੰਘ—'ਆਪ' ਦਾ ਪੱਲਾ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ ਹਨ। ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ ਇਸ ਘਟਨਾਕ੍ਰਮ ਬਾਰੇ ਗੌਰਤਲਬ ਹੈ ਕਿ ਬੀਤੇ ਦਿਨ 'ਆਪ' ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਦਿੱਤੇ ਗਏ ਅਸਤੀਫ਼ਿਆਂ ਤੋਂ ਬਾਅਦ, ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪ੍ਰਵਾਨਗੀ ਲਈ ਭੇਜਿਆ ਹੈ। ਔਫਿਸ਼ੀਅਲ ਤੌਰ 'ਤੇ ਭਾਜਪਾ 'ਚ ਸ਼ਾਮਲ ਆਪਣੇ-ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦੀ ਪ੍ਰਕਿਰਿਆ ਤੋਂ ਬਾਅਦ, ਹੁਣ ਤਿੰਨਾਂ ਪ੍ਰਮੁੱਖ ਆਗੂਆਂ ਨੇ ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ ਜੁਆਇੰਨ ਕਰ ਲਈ ਹੈ। ਤਿੰਨ ਵਿਧਾਇਕਾਂ ਦਾ ਇੱਕੋ ਸਮੇਂ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਦੀ ਰਾਜਨੀਤੀ ਵਿੱਚ ਇੱਕ ਨਵਾਂ ਮੋੜ ਮੰਨਿਆ ਜਾ ਰਿਹਾ ਹੈ। 2027 ਦੀਆਂ ਚੋਣਾਂ 'ਤੇ ਪਵੇਗਾ ਅਸਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਵੱਡੀ ਦਲ-ਬਦਲੀ ਨਾਲ ਸੂਬੇ ਦਾ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਆਮ ਆਦਮੀ ਪਾਰਟੀ ਦੇ ਆਗੂਆਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਨਾਲ ਆਉਣ ਵਾਲੇ ਦਿਨਾਂ ਵਿੱਚ ਸਿਆਸੀ ਸਮੀਕਰਨਾਂ ਵਿੱਚ ਹੋਰ ਵੀ ਕਈ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ।

Latest News