Daily Suraj

ਪੰਜਾਬੀ

ਰੱਖੜੀ ਮੌਕੇ ਬੈਂਕਾਂ ਦੀ ਛੁੱਟੀ, ਇਨ੍ਹਾਂ ਸੂਬਿਆਂ ਵਿੱਚ ਰਹਿਣਗੇ ਬੰਦ

28 Aug, 2026 09:41 AM

ਰੱਖੜੀ ਭੈਣ-ਭਰਾ ਦੇ ਪਿਆਰ ਅਤੇ ਆਪਸੀ ਰਿਸ਼ਤੇ ਨੂੰ ਮਜ਼ਬੂਤ ਕਰਨ ਵਾਲਾ ਮਹੱਤਵਪੂਰਨ ਤਿਉਹਾਰ ਹੈ। ਇਸ ਮੌਕੇ ਭੈਣ ਆਪਣੇ ਭਰਾ ਦੇ ਗੁੱਟ ‘ਤੇ ਰੱਖੜੀ ਬੰਨ੍ਹਦੀ ਹੈ ਅਤੇ ਉਸ ਦੀ ਖ਼ੁਸ਼ਹਾਲੀ ਤੇ ਲੰਮੀ ਉਮਰ ਦੀ ਕਾਮਨਾ ਕਰਦੀ ਹੈ। ਰੱਖੜੀ ਦੇ ਤਿਉਹਾਰ ਕਾਰਨ ਸ਼ੁੱਕਰਵਾਰ, 28 ਅਗਸਤ ਨੂੰ ਦੇਸ਼ ਦੇ ਕਈ ਸੂਬਿਆਂ ਵਿੱਚ ਬੈਂਕ ਬੰਦ ਰਹਿਣਗੇ। ਹਾਲਾਂਕਿ ਸਾਰੇ ਰਾਜਾਂ ਵਿੱਚ ਬੈਂਕਾਂ ਦੀ ਛੁੱਟੀ ਨਹੀਂ ਹੈ। ਇਸ ਲਈ ਜੇਕਰ ਤੁਸੀਂ 28 ਅਗਸਤ ਨੂੰ ਬੈਂਕ ਨਾਲ ਸਬੰਧਤ ਕੋਈ ਕੰਮ ਕਰਵਾਉਣ ਦੀ ਯੋਜਨਾ ਬਣਾ ਰਹੇ ਹੋ ਤਾਂ ਪਹਿਲਾਂ ਆਪਣੇ ਸੂਬੇ ਵਿੱਚ ਬੈਂਕਾਂ ਦੀ ਸਥਿਤੀ ਜ਼ਰੂਰ ਜਾਣ ਲਵੋ। ਰੱਖੜੀ ਦੇ ਕਾਰਨ ਗੁਜਰਾਤ, ਮੱਧ ਪ੍ਰਦੇਸ਼, ਉੱਤਰਾਖੰਡ, ਸਿੱਕਮ, ਰਾਜਸਥਾਨ, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਕੇਰਲ ਅਤੇ ਸਿੱਕਮ ਵਿੱਚ ਸਥਾਨਕ ਤਿਉਹਾਰਾਂ ਅਤੇ ਜਯੰਤੀਆਂ ਕਾਰਨ ਵੀ ਬੈਂਕਾਂ ਵਿੱਚ ਛੁੱਟੀ ਰਹੇਗੀ। ਇਨ੍ਹਾਂ ਵਿੱਚ ਪਾਂਗ-ਲਹਾਬਸੋਲ, ਸ਼੍ਰੀ ਨਾਰਾਇਣ ਗੁਰੂ ਜਯੰਤੀ ਅਤੇ ਅਯੰਕਾਲੀ ਜਯੰਤੀ ਸ਼ਾਮਲ ਹਨ। ਦੂਜੇ ਪਾਸੇ, ਸ਼ੁੱਕਰਵਾਰ 28 ਅਗਸਤ ਨੂੰ ਅਗਰਤਲਾ, ਆਈਜ਼ੋਲ, ਮਹਾਰਾਸ਼ਟਰ, ਕਰਨਾਟਕ, ਓਡੀਸ਼ਾ, ਚੰਡੀਗੜ੍ਹ, ਤਾਮਿਲਨਾਡੂ, ਅਸਾਮ, ਮਣੀਪੁਰ, ਅਰੁਣਾਚਲ ਪ੍ਰਦੇਸ਼, ਨਾਗਾਲੈਂਡ, ਪੱਛਮੀ ਬੰਗਾਲ, ਗੋਆ, ਬਿਹਾਰ, ਝਾਰਖੰਡ, ਮੇਘਾਲਿਆ ਅਤੇ ਆਂਧਰਾ ਪ੍ਰਦੇਸ਼ ਵਿੱਚ ਬੈਂਕ ਖੁੱਲ੍ਹੇ ਰਹਿਣਗੇ। ਇਸ ਲਈ ਬੈਂਕ ਜਾਣ ਤੋਂ ਪਹਿਲਾਂ ਆਪਣੇ ਸੂਬੇ ਦੀ ਛੁੱਟੀ ਦੀ ਸਥਿਤੀ ਦੀ ਜਾਂਚ ਕਰਨਾ ਜ਼ਰੂਰੀ ਹੈ, ਤਾਂ ਜੋ ਬੈਂਕ ਬੰਦ ਹੋਣ ਦੀ ਸੂਰਤ ਵਿੱਚ ਬੇਲੋੜੀ ਯਾਤਰਾ ਤੋਂ ਬਚਿਆ ਜਾ ਸਕੇ।

Posted By: Daily Suraj Bureau

Latest News