ਮਜੀਠਾ ਥਾਣਾ ਮਾਮਲੇ ਵਿੱਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਨਿਰਦੋਸ਼ ਕਰਾਰ

ਮਜੀਠਾ ਥਾਣਾ ਮਾਮਲੇ ਵਿੱਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ, ਅਦਾਲਤ ਨੇ ਕੀਤਾ ਨਿਰਦੋਸ਼ ਕਰਾਰ

ਮਜੀਠਾ ਥਾਣੇ ਵਿੱਚ ਦਰਜ ਐੱਫਆਈਆਰ ਨਾਲ ਸਬੰਧਤ ਮਾਮਲੇ ਵਿੱਚ ਇੱਕ ਮਹੱਤਵਪੂਰਨ ਅਪਡੇਟ ਸਾਹਮਣੇ ਆਈ ਹੈ। ਇਸ ਮਾਮਲੇ ਵਿੱਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਵੱਡੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੀ ਅਦਾਲਤ ਨੇ ਉਨ੍ਹਾਂ ਨੂੰ ਨਿਰਦੋਸ਼ ਕਰਾਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਗਠਿਤ ਪੰਜ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਅੰਮ੍ਰਿਤਸਰ ਅਦਾਲਤ ਵਿੱਚ ਆਪਣਾ ਬਿਆਨ ਦਰਜ ਕਰਵਾਇਆ। ਜਾਂਚ ਟੀਮ ਵੱਲੋਂ ਪੇਸ਼ ਕੀਤੀ ਗਈ ਜਾਣਕਾਰੀ ਅਤੇ ਰਿਕਾਰਡ ਦੇ ਆਧਾਰ ’ਤੇ ਅਦਾਲਤ ਨੇ ਮਾਮਲੇ ਦੀ ਸੁਣਵਾਈ ਕੀਤੀ। ਅਦਾਲਤੀ ਕਾਰਵਾਈ ਤੋਂ ਬਾਅਦ ਵਕੀਲ ਬਿਕਰਮਜੀਤ ਸਿੰਘ ਬਾਠ ਦਾ ਨਾਮ ਐੱਫਆਈਆਰ ਵਿੱਚੋਂ ਹਟਾ ਦਿੱਤਾ ਗਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਨਿਰਦੋਸ਼ ਕਰਾਰ ਦਿੰਦਿਆਂ ਮਾਮਲੇ ਵਿੱਚੋਂ ਪੂਰੀ ਰਾਹਤ ਪ੍ਰਦਾਨ ਕੀਤੀ ਹੈ। ਇਸ ਫ਼ੈਸਲੇ ਨਾਲ ਮਜੀਠਾ ਥਾਣਾ ਮਾਮਲੇ ਵਿੱਚ ਇੱਕ ਨਵਾਂ ਮੋੜ ਆ ਗਿਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਹੁਣ ਇਸ ਕੇਸ ਵਿੱਚ ਬਿਕਰਮਜੀਤ ਸਿੰਘ ਬਾਠ ਦਾ ਨਾਮ ਸ਼ਾਮਲ ਨਹੀਂ ਰਹੇਗਾ।