ਛੇਵੇਂ ਪਾਤਿਸ਼ਾਹ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਦਿਆਰਥੀਆਂ ਦੇ ਗੁਰਬਾਣੀ ਉਚਾਰਣ ਮੁਕਾਬਲੇ 4 ਜੁਲਾਈ ਨੂੰ
( ਜਗਸੀਰ ਸਿੰਘ)- ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਸਬੰਧੀ ਸਥਾਨਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਜਗਤਾਰ ਸਿੰਘ ਪ੍ਰਧਾਨ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਦੌਰਾਨ ਹਰਪੀ੍ਤ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਹਰ ਸਾਲ ਦੀ ਤਰ੍ਹਾਂ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ 5 ਜੁਲਾਈ ਨੂੰ ਹੀ ਕਰਵਾਏ ਜਾਣਗੇ ਉਨ੍ਹਾਂ ਨੇ ਕਿਹਾ ਕਿ ਆਗਮਨ ਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਦੀ ਲੜੀ ਦੀ ਸਮਾਪਤੀ 4 ਜੁਲਾਈ ਨੂੰ ਸਵੇਰੇ 9 ਵਜੇ ਹੋਵੇਗੀ ਉਪਰੰਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਵਲੋਂ ਵਿਦਿਆਰਥੀਆਂ ਦੇ ਸ਼ੁਧ ਗੁਰਬਾਣੀ ਉਚਾਰਣ ਮੁਕਾਬਲੇ ਕਰਵਾਏ ਜਾਣਗੇ। ਇਸ ਰਾਤ ਦੀ ਰਾਤਰੀ ਦੇ ਦੀਵਾਨ ਵਿੱਚ ਭਾਈ ਓਮਪੀ੍ਤ ਸਿੰਘ ਲੁਧਿਆਣੇ ਵਾਲੇ ਦਾ ਜਥਾ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। 5 ਜੁਲਾਈ ਨੂੰ ਸਵੇਰੇ ਇਸਤਰੀ ਸਤਿਸੰਗ ਸਭਾ ਵੱਲੋਂ ਸੀ੍ ਸਹਿਜ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਜਗਸੀਰ ਸਿੰਘ ਧੌਲਾ ਅਤੇ ਬੀਬੀਆਂ ਦਾ ਢਾਡੀ ਜਥਾ ਬੀਰ ਰਸੀ ਵਾਰਾਂ ਰਾਹੀਂ ਨਿਹਾਲ ਕਰੇਗਾ। ਇਸੇ ਰਾਤ ਨੂੰ ਭਾਈ ਸਮਨਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਤੋਂ ਇਲਾਵਾ ਭਾਈ ਗੁਰਧਿਆਨ ਸਿੰਘ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਅਤੇ ਭਾਈ ਸੁਰਿੰਦਰ ਪਾਲ ਸਿੰਘ ਸਿਦਕੀ ਕੀਰਤਨ ਦੀ ਹਾਜ਼ਰੀ ਭਰਨਗੇ। ਸਮਾਗਮ ਦੀ ਸਮਾਪਤੀ ਉਪਰੰਤ ਹਰ ਸਾਲ ਦੀ ਤਰ੍ਹਾਂ ਮਿੱਸੇ ਪ੍ਰਸ਼ਾਦੇ, ਦਹੀਂ ਲੱਸੀ, ਪਿਆਜ਼ ਆਦਿ ਦੇ ਲੰਗਰ ਵਰਤਾਏ ਜਾਣਗੇ। ਇਸ ਸਬੰਧ ਵਿੱਚ ਕੁਲਵੀਰ ਸਿੰਘ ਖਜਾਨਚੀ, ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ, ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਸੁਖਪਾਲ ਸਿੰਘ, ਰਸਵਿੰਦਰ ਸਿੰਘ ਟੁਰਨਾ , ਬੀਬੀ ਬਲਵੰਤ ਕੌਰ ਪ੍ਧਾਨ ਇਸਤਰੀ ਸਤਿਸੰਗ ਸਭਾ ਤੇ ਆਧਾਰਿਤ ਵੱਖ ਵੱਖ ਪ੍ਬੰਧਕੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ
Posted By: Daily Suraj Bureau