Daily Suraj

ਪੰਜਾਬੀ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ: ਸੀ.ਐਮ ਭਗਵੰਤ ਮਾਨ ਨੇ ਪਾਈ ਵੋਟ

14 Dec, 2025 08:34 PM

ਪੰਜਾਬ ਵਿੱਚ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਲਈ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸ ਉਮੀਦਵਾਰ ਨੂੰ ਵੋਟ ਪਾਉਣ ਜਿਸ ਨੂੰ ਉਹ ਸਭ ਤੋਂ ਵੱਧ ਪਸੰਦ ਕਰਦੇ ਹਨ। ਇਹ ਚੋਣਾਂ ਸਥਾਨਕ ਮੁੱਦਿਆਂ ‘ਤੇ ਲੜੀਆਂ ਜਾਂਦੀਆਂ ਹਨ। ਇਸ ਨਾਲ ਪਿੰਡ ਦੇ ਵਿਕਾਸ ਨੂੰ ਹੁਲਾਰਾ ਮਿਲਦਾ ਹੈ।

ਦੱਸ ਦਈਏ ਕਿ ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾ ਰਹੀਆਂ ਹਨ। ਦੁਪਹਿਰ 12 ਵਜੇ ਤੱਕ ਸੂਬੇ ਭਰ ਵਿੱਚ 19.1% ਵੋਟਿੰਗ ਹੋਈ ਹੈ। ਇਸ ਤੋਂ ਪਹਿਲਾਂ ਸਵੇਰੇ 10 ਵਜੇ ਤੱਕ 8% ਵੋਟਿੰਗ ਹੋਈ ਸੀ। ਕੁੱਲ 9,775 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

Posted By: Daily Suraj Bureau

Latest News