ਅੰਮ੍ਰਿਤਸਰ ਦੌਰੇ 'ਤੇ ਪਹੁੰਚੇ ਅਮਰੀਕੀ ਦੂਤ ਸਰਜੀਓ ਗੋਰ: ਸੁਰੱਖਿਆ ਦੇੜ੍ਹੇ ਇੰਤਜ਼ਾਮ; ਅਕਾਲੀ ਦਲ (ਮਾਨ) ਨੇ ਸੌਂਪਿਆ 7 ਨੁਕਾਤੀ ਮੰਗ ਪੱਤਰ

ਅੰਮ੍ਰਿਤਸਰ ਦੌਰੇ 'ਤੇ ਪਹੁੰਚੇ ਅਮਰੀਕੀ ਦੂਤ ਸਰਜੀਓ ਗੋਰ: ਸੁਰੱਖਿਆ ਦੇੜ੍ਹੇ ਇੰਤਜ਼ਾਮ; ਅਕਾਲੀ ਦਲ (ਮਾਨ) ਨੇ ਸੌਂਪਿਆ 7 ਨੁਕਾਤੀ ਮੰਗ ਪੱਤਰ

ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ (Sergio Gor) ਸੋਮਵਾਰ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਅਮਰੀਕੀ ਰਾਜਦੂਤ ਨੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਰੂਹਾਨੀ ਦੌਰੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ।ਸੁਰੱਖਿਆ ਦੇ ਸਖ਼ਤ ਅਤੇ ਪੁਖਤਾ ਇੰਤਜ਼ਾਮਅਮਰੀਕੀ ਰਾਜਦੂਤ ਦੇ ਇਸ ਉੱਚ-ਪੱਧਰੀ ਦੌਰੇ ਨੂੰ ਮੁੱਖ ਰੱਖਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ, ਪਲਾਜ਼ਾ ਖੇਤਰ ਅਤੇ ਪੂਰੇ ਸ਼ਹਿਰ ਵਿੱਚ ਸੁਰੱਖਿਆ ਦੇ ਅਤਿ-ਪੁਖਤਾ ਪ੍ਰਬੰਧ ਕੀਤੇ ਗਏ ਸਨ। ਅੰਮ੍ਰਿਤਸਰ ਦੇ ਡੀ.ਸੀ.ਪੀ. (ਲਾਅ ਐਂਡ ਆਰਡਰ) ਆਰ.ਪੀ.ਐੱਸ. ਸੰਧੂ ਨੇ ਦੱਸਿਆ ਕਿ ਰਾਜਦੂਤ ਦੀ ਸੁਰੱਖਿਆ ਲਈ ਹਰ ਤਰ੍ਹਾਂ ਦੀਆਂ ਜ਼ਰੂਰੀ ਤਿਆਰੀਆਂ ਕੀਤੀਆਂ ਗਈਆਂ ਸਨ।ਜ਼ਿਕਰਯੋਗ ਹੈ ਕਿ ਰਾਜਦੂਤ ਸਰਜੀਓ ਗੋਰ ਆਪਣੇ ਅਧਿਕਾਰਤ ਭਾਰਤ ਦੌਰੇ ਤਹਿਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰ ਰਹੇ ਹਨ। ਅੰਮ੍ਰਿਤਸਰ ਆਉਣ ਤੋਂ ਪਹਿਲਾਂ ਉਹ ਹਾਲ ਹੀ ਵਿੱਚ ਸ੍ਰੀਨਗਰ ਅਤੇ ਲੇਹ ਦਾ ਦੌਰਾ ਵੀ ਕਰ ਚੁੱਕੇ ਹਨ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪ੍ਰਦਰਸ਼ਨ ਅਤੇ 7-ਨੁਕਾਤੀ ਮੰਗ ਪੱਤਰਰਾਜਦੂਤ ਗੋਰ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਵਿਖੇ ਹੱਥਾਂ ਵਿੱਚ ਤਖਤੀਆਂ ਲੈ ਕੇ ਪ੍ਰਦਰਸ਼ਨ ਕੀਤਾ ਗਿਆ।ਈਮਾਨ ਸਿੰਘ ਮਾਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧ ਰਹੇ ਤਣਾਅ ਕਾਰਨ ਪੰਜਾਬ, ਖਾਸ ਕਰਕੇ ਅੰਮ੍ਰਿਤਸਰ ਦੇ ਸਰਹੱਦੀ ਖੇਤਰਾਂ ਦੇ ਨਿਵਾਸੀ ਵੱਡੇ ਖਤਰੇ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ 'ਅਪਰੇਸ਼ਨ ਸਿੰਧੂਰ' ਅਤੇ 'ਸਿੰਧੂ ਜਲ ਸਮਝੌਤੇ' ਦਾ ਹਵਾਲਾ ਦਿੰਦਿਆਂ ਦੋਵਾਂ ਗੁਆਂਢੀ ਮੁਲਕਾਂ ਵਿਚਾਲੇ ਗੱਲਬਾਤ ਮੁੜ ਸ਼ੁਰੂ ਕਰਨ ਅਤੇ ਪਾਣੀ ਦੇ ਸਹਿਯੋਗ ਨੂੰ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ।ਈਮਾਨ ਸਿੰਘ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਅਮਰੀਕੀ ਰਾਜਦੂਤ ਨੂੰ 7-ਨੁਕਾਤੀ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ਵਿੱਚ ਮੁੱਖ ਤੌਰ 'ਤੇ ਇਹ ਮੰਗਾਂ ਸ਼ਾਮਲ ਹਨ:ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਹਾਲਾਤ ਰੋਕਣ ਲਈ ਅਮਰੀਕੀ ਡਿਪਲੋਮੈਟਿਕ ਦਖਲ।ਸਿੰਧੂ ਜਲ ਸਮਝੌਤੇ ਦੀ ਪੂਰਨ ਬਹਾਲੀ।ਤਾਪੀ (TAPI) ਗੈਸ ਪਾਈਪਲਾਈਨ ਪ੍ਰੋਜੈਕਟ 'ਤੇ ਮੁੜ ਵਿਚਾਰ ਕਰਨਾ।ਵਪਾਰ, ਯਾਤਰਾ ਅਤੇ ਤੀਰਥ ਯਾਤਰਾ ਲਈ ਕਰਤਾਰਪੁਰ ਲਾਂਘੇ ਨੂੰ ਮੁਕੰਮਲ ਤੌਰ 'ਤੇ ਖੋਲ੍ਹਣਾ।