Daily Suraj

ਪੰਜਾਬੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ

02 Jan, 2026 03:30 AM

ਚੰਡੀਗੜ੍ਹ, PUNJAB ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਜੀਤ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਸ਼੍ਰੀਮਤੀ ਪ੍ਰਕਾਸ਼ ਕੌਰ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਦਾ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ।
ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਡਾ. ਹਮਦਰਦ ਦੀ ਮਾਤਾ ਦੇ ਦੇਹਾਂਤ ਨਾਲ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਤੇ ਸਾਕ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

Posted By: Daily Suraj Bureau

Latest News