ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਤੇ CBI ਦੀ ਰੇਡ, ਬਿਊਰੋ ਨੇ ਸਹਿਯੋਗ ਦਾ ਦਿੱਤਾ ਭਰੋਸਾ
- ਪੰਜਾਬ
- (Asia/Kolkata)
ਪੰਜਾਬ ਵਿਜੀਲੈਂਸ ਹੈੱਡਕੁਆਰਟਰ ‘ਚ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (CBI) ਵੱਲੋਂ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਦਾ ਅਧਿਕਾਰਿਕ ਬਿਆਨ ਸਾਹਮਣੇ ਆਇਆ ਹੈ। ਇਸ ਮਾਮਲੇ ਨੂੰ ਲੈ ਕੇ ਵਿਭਾਗ ਨੇ ਕਿਹਾ ਹੈ ਕਿ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਪੰਜਾਬ ਵਿਜੀਲੈਂਸ ਦੇ ਅਧਿਕਾਰੀ ਸ਼ਰਦ ਸੱਤਿਆ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਇੱਕ ਪ੍ਰਾਈਵੇਟ ਵਿਅਕਤੀ ਦੀ ਗ੍ਰਿਫ਼ਤਾਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸੀਬੀਆਈ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਜੀਲੈਂਸ ਬਿਊਰੋ ਜਾਂਚ ਏਜੰਸੀ ਨਾਲ ਪੂਰਾ ਸਹਿਯੋਗ ਕਰੇਗੀ। ਇਸ ਦੌਰਾਨ ਪੰਜਾਬ ਵਿਜੀਲੈਂਸ ਦੇ ਬੁਲਾਰੇ ਨੇ ਵੀ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸੀਬੀਆਈ ਨੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ ਅਤੇ ਜਾਂਚ ਅਜੇ ਜਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਂਚ ਦੌਰਾਨ ਬਿਊਰੋ ਦੇ ਕਿਸੇ ਵੀ ਅਧਿਕਾਰੀ ਦਾ ਨਾਮ ਸਾਹਮਣੇ ਆਉਂਦਾ ਹੈ ਤਾਂ ਵਿਜੀਲੈਂਸ ਵੱਲੋਂ ਸੀਬੀਆਈ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਕਾਨੂੰਨੀ ਕਾਰਵਾਈ ਵਿੱਚ ਹਰ ਤਰ੍ਹਾਂ ਨਾਲ ਸਾਥ ਦਿੱਤਾ ਜਾਵੇਗਾ। ਵਿਜੀਲੈਂਸ ਬਿਊਰੋ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਏਜੰਸੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਵਿੱਚ ਕੋਈ ਰੁਕਾਵਟ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਹੋਣ ਤੱਕ ਸਹਿਯੋਗ ਜਾਰੀ ਰਹੇਗਾ।
Leave a Reply