ਫਗਵਾੜਾ: ਯੂਨੀਵਰਸਿਟੀ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਜਾਂਚ ਸ਼ੁਰੂ
- ਫਗਵਾੜਾ
- (Asia/Kolkata)
ਫਗਵਾੜਾ ਵਿਖੇ ਇਕ ਯੂਨੀਵਰਸਿਟੀ ਵਿਚ ਪੜ੍ਹਾਈ ਕਰ ਰਹੇ ਵਿਦਿਆਰਥੀ ਦੇ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਵਿਦਿਆਰਥੀ ਨੇ ਛੱਤ ਤੋਂ ਛਾਲ ਮਾਰ ਕੇ ਸ਼ੱਕੀ ਹਾਲਾਤਾਂ ‘ਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਨਿਖਿਲ ਵਾਸੀ ਪਿੰਡ ਸਲੇਮਖੁਰਦ ਤਹਿਸੀਲ ਫਿਲੌਰ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਫਗਵਾੜਾ ਪੁਲਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਯੂਨੀਵਰਸਿਟੀ ਦੀ ਛੱਤ ਤੋਂ ਇਕ ਵਿਦਿਆਰਥੀ ਨੇ ਕਥਿਤ ਤੌਰ ‘ਤੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਹੋਈ ਜਾਂਚ ਵਿਚ ਪਤਾ ਲੱਗਾ ਹੈ ਕਿ ਮ੍ਰਿਤਕ ਵਿਦਿਆਰਥੀ ਨਿਖਿਲ ਹਮੇਸ਼ਾਂ ਦੀ ਤਰ੍ਹਾਂ ਹੀ ਸੋਮਵਾਰ ਨੂੰ ਯੂਨੀਵਰਸਿਟੀ ਆਇਆ ਸੀ। ਇਸ ਤੋਂ ਬਾਅਦ ਉਸ ਨੇ ਯੂਨੀਵਰਸਿਟੀ ਦੀ ਛੱਤ ਤੋਂ ਛਾਲ ਲਗਾ ਦਿੱਤੀ। ਦੱਸਿਆ ਇਹ ਵੀ ਜਾ ਰਿਹਾ ਹੈ ਕਿ ਮ੍ਰਿਤਕ ਵਿਦਿਆਰਥੀ ਬੀਤੇ ਕੁਝ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
Leave a Reply