ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਸੜਨ ਤੋਂ ਰੋਕਣ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਨਾੜ ਨੂੰ ਸੜਨ ਤੋਂ ਰੋਕਣ ਲਈ ਵਿਸ਼ੇਸ਼ ਮੀਟਿੰਗ ਦਾ ਆਯੋਜਨ

ਕਿਹਾ, ਕਿਸਾਨਾਂ ਨੂੰ ਕਣਕ ਦੇ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਤੇ ਹਾਨੀਕਾਰਕ ਪ੍ਰਭਾਵ ਬਾਰੇ ਦੱਸਿਆ ਜਾਵੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਵੱਲੋਂ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਸਾੜਨ ਦੀ ਸਮੱਸਿਆ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਕਲੱਸਟਰ ਅਫਸਰਾਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨ.) ਮਨਦੀਪ ਕੌਰ, ਐੱਸ.ਡੀ.ਐੱਮ ਜਲਾਲਾਬਾਦ ਕੰਵਰਜੀਤ ਸਿੰਘ ਮਾਨ, ਐੱਸ.ਡੀ.ਐੱਮ ਫਾਜ਼ਿਲਕਾ ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ਹਰਬੰਸ ਸਿੰਘ ਸਿੱਧੂ ਵੀ ਮੌਜੂਦ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਕਣਕ ਦੀ ਰਹਿੰਦ-ਖੂੰਹਦ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਸ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਸਾੜਨ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ ਅਤੇ ਮਨੁੱਖੀ ਸਿਹਤ ਉੱਤੇ ਵੀ ਗੰਭੀਰ ਅਸਰ ਪੈਂਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮਨਦੀਪ ਕੌਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਜਾਗਰੂਕਤਾ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਕਿਸਾਨਾਂ ਤੱਕ ਕਣਕ ਦੇ ਨਾੜ ਦੇ ਪ੍ਰਬੰਧਨ ਦੇ ਸਹੀ ਤਰੀਕੇ ਪਹੁੰਚ ਸਕਣ। ਇਸ ਉਪਰੰਤ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਸਿੱਧੂ ਨੇ ਕਿਹਾ ਕਿ ਖੇਤ ਪੱਧਰ ‘ਤੇ ਜਾਗਰੂਕਤਾ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ ਜਾਵੇ ਅਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਸਾੜਨ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਵੀ ਕੀਤੀ ਜਾਵੇਗੀ।