Daily Suraj

ਪੰਜਾਬੀ

ਪਦਮਸ਼੍ਰੀ ਡਾ: ਸੁਰਜੀਤ ਪਾਤਰ ਵਲੋਂ ਖ਼ਾਲਸਾ ਕਾਲਜ ਵਿਖੇ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਉਦਘਾਟਨ

02 Mar, 2021 05:30 AM

ਅੰਮ੍ਰਿਤਸਰ, 2 ਮਾਰਚ-ਇਤਿਹਾਸਕ ਖ਼ਾਲਸਾ ਕਾਲਜ ਵਿਖੇ 5 ਅਪ੍ਰੈਲ ਤੱਕ ਚੱਲਣ ਵਾਲੇ ਸਲਾਨਾ ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦਾ ਅੱਜ ਰਸਮੀ ਉਦਘਾਟਨ ਪਦਮ੍ਰਸ਼ੀ ਡਾ: ਸੁਰਜੀਤ ਪਾਤਰ ਵੱਲੋਂ ਕੀਤਾ ਗਿਆ। ਇਸ ਮੌਕੇ ਖਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ, ਪ੍ਰਿੰਸੀਪਲ ਡਾ: ਮਹਿਲ ਸਿੰਘ ਤੋਂ ਇਲਾਵਾ ਕਾਲਜ ਦੇ ਪੰਜਾਬੀ ਵਿਭਾਗ ਦੇ ਮੁਖੀ ਡਾ: ਆਤਮ ਸਿੰਘ ਰੰਧਾਵਾ ਤੇ ਡਾ: ਇੰਦਰਜੀਤ ਸਿੰਘ ਗੋਗੋਆਣੀ ਵੀ ਮੌਜੂਦ ਸਨ। ਇਸ ਮੌਕੇ ਪ੍ਰਿੰਸੀਪਲ ਡਾ: ਮਹਿਲ ਸਿੰਘ ਨੇ ਦੱਸਿਆ ਕਿ ਇਸ ਚਾਰ ਦਿਨਾਂ 'ਅੰਮ੍ਰਿਤਸਰ ਸਾਹਿਤ ਉਤਸਵ ਅਤੇ ਪੁਸਤਕ ਮੇਲੇ ਦੇ ਪਹਿਲੇ ਦਿਨ ਕਾਲਜ ਦੇ ਖੋਜ ਰਸਾਲੇ ਸੰਵਾਦ ਦਾ 13ਵਾਂ ਅਤੇ 14ਵਾਂ ਅੰਕ ਅਤੇ ਐਨ. ਬੀ. ਟੀ. ਦੀਆਂ ਪੁਸਤਕਾਂ ਰਿਲੀਜ਼ ਕੀਤੀਆ ਜਾਣਗੀਆਂ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM