ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਮਿਲਿਆ ਭਰਵਾਂ ਹੁੰਗਾਰਾ : ਐਡਵੋਕੇਟ ਗੋਰਵ ਗੋਇਲ
ਕੋਈ ਆਮਦਨ ਸੀਮਾ ਨਹੀਂ ਪੰਜਾਬ ਦੇ 65 ਲੱਖ ਪਰਿਵਾਰਾਂ ਨੂੰ ਮੁਫ਼ਤ ਮਿਲਣਗੀਆਂ ਸਿਹਤ ਸੇਵਾਵਾਂ : ਅਸ਼ੋਕ ਮਸਤੀ ਲਹਿਰਾਗਾਗਾ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਵਾਅਦਾ ਕੀਤਾ ਸੀ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਉਹ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰਨਗੇ ਆਪਣੇ ਵਾਅਦੇ ਮੁਤਾਬਕ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਪੰਜਾਬ ਭਰ ਵਿੱਚ ਸ਼ੁਰੂ ਕੀਤੀ ਗਈ ਹੈ ਇਹ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦੇ ਹੋਏ ਪੰਜਾਬ ਸਰਕਾਰ ਵਿਚ ਸ਼ਾਮਲ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਸਪੁੱਤਰ ਐਡਵੋਕੇਟ ਗੋਰਵ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਹਰੇਕ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ । ਐਡਵੋਕੇਟ ਗੋਰਵ ਗੋਇਲ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਗਈ ਹੈ ਜਦੋਂ ਵੀ ਕਿਸੇ ਪਰਿਵਾਰ ਦਾ ਮੈਂਬਰ ਬਿਮਾਰ ਹੁੰਦਾ ਹੈ ਤਾਂ ਉਸ ਮਰੀਜ਼ ਦੇ ਇਲਾਜ ਦਾ ਖਰਚਾ ਮਾਨ ਸਰਕਾਰ ਕਰੇਗੀ ਸਿਰਫ਼ ਸਿਹਤ ਯੋਜਨਾ ਵਾਲਾ ਕਾਰਡ ਦਿਖਾਉਣ ਦੀ ਲੋੜ ਪੈਣੀ ਹੈ ਐਡਵੋਕੇਟ ਗੋਰਵ ਗੋਇਲ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਲਗਭਗ 65 ਲੱਖ ਪਰਿਵਾਰ ਹਨ ਇਨ੍ਹਾਂ 65 ਲੱਖ ਪਰਿਵਾਰਾਂ ਦੇ ਕਰੀਬ ਤਿੰਨ ਕਰੋੜ ਮੈਂਬਰ ਬਣਦੇ ਹਨ ਇਨ੍ਹਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਕਾਰਡ ਬਣਾ ਕੇ ਦਿੱਤੇ ਜਾਣਗੇ ਪੰਜਾਬ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁਫ਼ਤ ਸਿਹਤ ਸਹੂਲਤਾਂ ਲੈਣ ਵਾਲੇ ਪਰਿਵਾਰਾਂ ਲਈ ਕੋਈ ਵੀ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਭਾਰਤ ਦੇਸ਼ ਵਿੱਚ ਨਵੀਂ ਉਦਾਹਰਣ ਹੈ । ਹਲਕਾ ਲਹਿਰਾ ਤੋਂ ਆਮ ਆਦਮੀ ਪਾਰਟੀ ਦੇ ਸੋਸ਼ਲ ਮੀਡੀਆ ਇੰਚਾਰਜ ਅਸ਼ੋਕ ਮਸਤੀ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਵਾਅਦੇ ਮੁਤਾਬਕ ਪੰਜਾਬ ਦੇ ਹਰੇਕ ਪਰਿਵਾਰ ਨੂੰ ਸਿਹਤ ਸੇਵਾਵਾਂ ਮੁਫ਼ਤ ਪ੍ਰਦਾਨ ਕਰਨ ਲਈ ਹੁਣ ਤੱਕ 850 ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਹਸਪਤਾਲਾਂ ਨੂੰ ਇਸ ਯੋਜਨਾ ਤਹਿਤ ਸ਼ਾਮਲ ਕੀਤਾ ਜਾ ਰਿਹਾ ਹੈ ਸੂਚੀਬੱਧ ਹਸਪਤਾਲਾਂ ਵਿੱਚ ਕੋਈ ਵੀ ਪੰਜਾਬ ਦਾ ਵਸਨੀਕ ਬਿਮਾਰ ਹੋਣ ਤੇ ਮੁਫ਼ਤ ਇਲਾਜ ਕਰਵਾ ਸਕਦਾ ਹੈ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਇਲਾਜ ਦਾ ਖਰਚਾ ਮਾਨ ਸਰਕਾਰ ਵੱਲੋਂ ਦਿੱਤਾ ਜਾਵੇਗਾ ਸ੍ਰੀ ਅਸ਼ੋਕ ਮਸਤੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
Posted By: Daily Suraj Bureau