ਜੰਮੂ-ਕਸ਼ਮੀਰ: ਕਠੂਆ ਵਿੱਚ ਅਤਿਵਾਦੀਆਂ ਦੀ ਪੈੜ ਲਈ ਤਲਾਸ਼ੀ ਮੁਹਿੰਮ ਤੇਜ਼
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹਨ। ਕਠੂਆ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਤੇ ਸੁਰੱਖਿਆ ਹੋਰ ਵਧਾ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਬਿਲਾਵਰ ਤਹਿਸੀਲ ਦੇ ਨਜੋਤੇ ਜੰਗਲ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਮੁਸਤੈਦ ਹਨ। ਕਠੂਆ ਦੇ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਤੇ ਸੁਰੱਖਿਆ ਹੋਰ ਵਧਾ ਦਿੱਤੀ ਹੈ। ਅਧਿਕਾਰੀਆਂ ਮੁਤਾਬਕ ਬਿਲਾਵਰ ਤਹਿਸੀਲ ਦੇ ਨਜੋਤੇ ਜੰਗਲ ਵਿੱਚ ਅਤਿਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਅਦ ਕਾਰਵਾਈ ਕੀਤੀ ਗਈ। ਇਸ ਦੌਰਾਨ ਗੋਲੀਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ, ਪਰ ਅਤਿਵਾਦੀਆਂ ਨਾਲ ਸੁਰੱਖਿਆ ਬਲਾਂ ਦਾ ਟਾਕਰਾ ਨਹੀਂ ਹੋਇਆ। ਸੁਰੱਖਿਆ ਬਲਾਂ ਦਾ ਦਾਅਵਾ ਹੈ ਕਿ ਅਤਿਵਾਦੀ ਹਨੇਰੇ ਦਾ ਲਾਹਾ ਲੈਂਦਿਆਂ ਬੱਚ ਨਿਕਲਿਆ। ਇਸ ਤੋਂ ਪਹਿਲਾਂ ਉਸ ਨੇ ਇੱਕ ਰਾਹਗੀਰ ਤੋਂ ਭੋਜਨ ਲਿਆ ਤੇ ਜੰਗਲ ਦੇ ਅੰਦਰ ਚਲਾ ਗਿਆ। ਹੁਣ ਨਜੋਤੇ ਦੇ 12 ਤੋਂ ਵੱਧ ਪਿੰਡਾਂ ਨੂੰ ਘੇਰ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਜਾਖੋਲੇ ਬੈਰਾ ਅਤੇ ਰਾਜਬਾਗ਼ ਖੇਤਰ ਦੇ ਪਿੰਡਾਂ ਵਿੱਚ ਵੀ ਦੋ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਦੀ ਰਿਪੋਰਟ ਮਗਰੋਂ ਤਲਾਸ਼ੀ ਮੁਹਿੰਮ ਵਿੱਢੀ ਹੈ। ਗਣਤੰਤਰ ਦਿਵਸ ਤੋਂ ਪਹਿਲਾਂ ਇਹਤਿਆਤ ਵਜੋਂ ਸਰਹੱਦੀ ਪਿੰਡਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਰਾਤ ਵੇਲੇ ਡਰੋਨ ਰਾਹੀਂ ਨਿਗਰਾਨੀ ਕੀਤੀ ਜਾ ਰਹੀ ਹੈ।
Posted By: Daily Suraj Bureau