Daily Suraj

ਪੰਜਾਬੀ

ਪੰਜਾਬ ਦੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ: ਰੰਧਾਵਾ ਗ੍ਰਹਿ, ਸੋਨੀ ਸਿਹਤ, ਬਾਦਲ ਵਿੱਤ, ਸਿੰਗਲਾ ਪੀਬਡਬਲਿਊਡੀ, ਵੜਿੰਗ ਟਰਾਂਸਪੋਰਟ ਤੇ ਪ੍ਰਗਟ ਸਿੱਖਿਆ ਮੰਤਰੀ

28 Sep, 2021 05:30 AM

ਚੰਡੀਗੜ੍ਹ, 28 ਸਤੰਬਰ-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਗ੍ਰਹਿ, ਸਹਿਕਾਰਤਾ ਅਤੇ ਜੇਲ੍ਹਾਂ ਦਾ ਵਿਭਾਗ ਸੌਂਪਿਆ ਗਿਆ ਹੈ। ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦਿੱਤਾ ਗਿਆ ਹੈ।ਬ੍ਰਹਮ ਮਹਿੰਦਰਾ ਨੂੰ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਹਨ। ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪਸ਼ੂ ਪਾਲਣ ਵਿਭਾਗ ਮਿਲੇ ਹਨ। ਅਰੁਣਾ ਚੌਧਰੀ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਮਿਲਿਆ ਹੈ। ਸੁਖਬਿੰਦਰ ਸਿੰਘ ਸਰਕਾਰੀਆ ਨੂੰ ਜਲ ਸਰੋਤ ਅਤੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਮਿਲੇ ਹਨ। ਰਾਣਾ ਗੁਰਜੀਤ ਸਿੰਘ ਨੂੰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦਾ ਕਾਰਜਭਾਰ ਸੌਂਪਿਆ ਗਿਆ ਹੈ। ਰਜ਼ੀਆ ਸੁਲਤਾਨਾ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ ਅਤੇ ਮਹਿਲਾ ਅਤੇ ਬਾਲ ਵਿਕਾਸ ਦੀ ਇੰਚਾਰਜ ਬਣਾਇਆ ਗਿਆ ਹੈ। ਵਿਜੈ ਇੰਦਰ ਸਿੰਗਲਾ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਦੀ ਦੇਖ ਰੇਖ ਕਰਨਗੇ। ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਰਣਦੀਪ ਸਿੰਘ ਨਾਭਾ ਫੂਡ ਪ੍ਰੋਸੈਸਿੰਗ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਦੀ ਦੇਖਭਾਲ ਕਰਨਗੇ। ਰਾਜ ਕੁਮਾਰ ਵੇਰਕਾ ਨੂੰ ਸਮਾਜਿਕ ਸਿੱਖਿਆ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਤੋਂ ਇਲਾਵਾ ਮੈਡੀਕਲ ਸਿੱਖਿਆ ਅਤੇ ਖੋਜ ਦਾ ਕਾਰਜਭਾਰ ਸੌਂਪਿਆ ਗਿਆ ਹੈ। ਸੰਗਤ ਸਿੰਘ ਗਿਲਜ਼ੀਆਂ ਜੰਗਲਾਤ, ਜੰਗਲੀ ਜੀਵਣ ਅਤੇ ਕਿਰਤ ਮੰਤਰੀ ਹੋਣਗੇ। ਪ੍ਰਗਟ ਸਿੰਘ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਖੇਡਾਂ ਅਤੇ ਯੁਵਕ ਸੇਵਾਵਾਂ ਅਤੇ ਪਰਵਾਸੀ ਭਾਰਤੀ ਮਾਮਲਿਆਂ ਦੀ ਦੇਖ ਰੇਖ ਕਰਨਗੇ। ਅਮਰਿੰਦਰ ਸਿੰਘ ਰਾਜਾ ਵੜਿੰਗ ਟਰਾਂਸਪੋਰਟ ਮੰਤਰੀ ਹੋਣਗੇ। ਗੁਰਕੀਰਤ ਸਿੰਘ ਕੋਟਲੀ ਉਦਯੋਗ ਅਤੇ ਵਣਜ, ਸੂਚਨਾ ਤਕਨਾਲੋਜੀ ਅਤੇ ਵਿਗਿਆਨ ਅਤੇ ਤਕਨਾਲੋਜੀ ਦੀ ਦੇਖ ਰੇਖ ਕਰਨਗੇ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM