Daily Suraj

ਪੰਜਾਬੀ

ਲੋਕ ਸਭਾ ’ਚ ਅਪਰੇਸ਼ਨ ਸਿੰਧੂਰ ’ਤੇ ਚਰਚਾ ਸ਼ੁਰੂ, ਰਾਜ ਸਭਾ ਦੀ ਕਾਰਵਾਈ ਦਿਨ ਭਰ ਲਈ ਉਠਾਈ

29 Jul, 2025 01:32 AM

Parliament Monsoon Session: ਲੋਕ ਸਭਾ ਵਿਚ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਅਪਰੇਸ਼ਨ ਸਿੰਧੂਰ ਉਤੇ ਚਰਚਾ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਬਿਹਾਰ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਈ (SIR) ਦੇ ਮੁੱਦੇ 'ਤੇ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਸੰਸਦ ਦੇ ਦੋਵਾਂ ਸਦਨਾਂ ਵਿੱਚ ਹੰਗਾਮਾ ਕੀਤਾ, ਜਿਸ ਕਾਰਨ ਰਾਜ ਸਭਾ ਵਿਚ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਪਹਿਲਾਂ ਬਾਅਦ ਦੁਪਹਿਰ 2 ਵਜੇਤ ਤੱਕ ਤੇ ਫਿਰ ਦਿਨ ਭਰ ਲਈ ਉਠਾ ਦਿੱਤੀ ਗਈ।


ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ 12 ਮਿੰਟ ਬਾਅਦ, ਇਸ ਨੂੰ ਪਹਿਲਾਂ ਦੁਪਹਿਰ 12 ਵਜੇ ਤੱਕ ਅਤੇ ਫਿਰ ਬਾਅਦ ਦੁਪਹਿਰ 1 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਬਾਅਦ ਦੁਪਹਿਰ 2 ਵਜੇ ਸਦਨ ਜੁੜਨ ’ਤੇ ਅਪਰੇਸ਼ਨ ਸਿੰਧੂਰ ਉਤੇ ਚਰਚਾ ਸ਼ੁਰੂ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਮਹਿਜ਼ ਇਕ ਫ਼ੌਜੀ ਕਾਰਵਾਈ ਨਹੀਂ ਸੀ, ਸਗੋਂ ਇਹ ਦਹਿਸ਼ਤਗਰਦੀ ਖ਼ਿਲਾਫ਼ ਸਾਡੀ ਨੀਤੀ ਦਾ ਫ਼ੈਸਲਾਕੁਨ ਸੁਨੇਹਾ ਸੀ।



ਇਸ ਦੇ ਨਾਲ ਹੀ ਰਾਜ ਸਭਾ ਦੀ ਮੀਟਿੰਗ ਸ਼ੁਰੂ ਹੋਣ ਤੋਂ ਸਿਰਫ਼ ਦਸ ਮਿੰਟ ਬਾਅਦ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਤੋਂ ਬਾਅਦ, ਕਾਰਵਾਈ 12 ਵਜੇ ਦੁਬਾਰਾ ਸ਼ੁਰੂ ਹੋਈ, ਪਰ ਕੁਝ ਮਿੰਟਾਂ ਵਿੱਚ ਹੰਗਾਮੇ ਕਾਰਨ ਕਾਰਵਾਈ ਦੁਬਾਰਾ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਉਸ ਪਿੱਛੋਂ ਹੰਗਾਮੇ ਕਾਰਨ ਸਦਨ ਨੂੰ ਅੱਜ ਦਿਨ ਭਰ ਲਈ ਉਠਾ ਦਿੱਤਾ ਗਿਆ।

Posted By: Daily Suraj Bureau

Latest News