Daily Suraj

ਪੰਜਾਬੀ

ਮੁਲਕ ਵਿੱਚ ਕਰੋਨਾ ਪੀੜਤਾਂ ਦੀ ਗਿਣਤੀ 83 ਲੱਖ ਨੂੰ ਟੱਪੀ; 514 ਦੀ ਮੌਤ

04 Nov, 2020 05:30 AM

ਨਵੀਂ ਦਿੱਲੀ, 4 ਨਵੰਬਰ-ਭਾਰਤ ਵਿੱਚ ਇਕ ਦਿਨ ਵਿੱਚ ਕੋਵਿਡ-19 ਦੇ 46,253 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁਲਕ ਵਿੱਚ ਪੀੜਤਾਂ ਦੀ ਗਿਣਤੀ 83 ਲੱਖ ਦਾ ਅੰਕੜਾ ਪਾਰ ਕਰ ਗਈ ਹੈ। ਉਧਰ, 76.56 ਲੱਖ ਲੋਕਾਂ ਦੇ ਸਿਹਤਯਾਬ ਹੋਣ ਬਾਅਦ ਮਰੀਜ਼ਾਂ ਦੇ ਠੀਕ ਹੋਣ ਦੀ ਦਰ 92 ਫੀਸਦੀ ਤੋਂ ਵਧ ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਮੁਲਕ ਵਿੱਚ ਹੁਣ ਤਕ ਕੋਵਿਡ-19 ਦੇ ਕੁਲ 83,13,876 ਮਾਮਲੇ ਸਾਹਮਣੇ ਆ ਚੁੱਕੇ ਹਨ ਤੇ 514 ਹੋਰਨਾਂ ਲੋਕਾਂ ਦੀ ਮੌਤ ਬਾਅਦ ਮਿ੍ਤਕਾਂ ਦੀ ਗਿਣਤੀ ਵਧ ਕੇ 1,23,611 ਹੋ ਗਈ ਹੈ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM