ਉੱਤਰਾਖੰਡ 'ਚ ਫਟਿਆ ਬੱਦਲ, ਮੋਦੀ ਨੇ ਮੁੱਖ ਮੰਤਰੀ ਧਾਮੀ ਨਾਲ ਕੀਤੀ ਗੱਲ
ਦੇਹਰਾਦੂਨ, 19 ਅਕਤੂਬਰ - ਭਾਰੀ ਮੀਂਹ ਦਾ ਸਾਹਮਣਾ ਕਰ ਰਹੇ ਉੱਤਰਾਖੰਡ ਦੇ ਨੈਨੀਤਾਲ 'ਚ ਬੱਦਲ ਫੱਟ ਗਿਆ ਹੈ। ਜਿਸ ਕਾਰਨ ਕਈ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਇਸ ਮਾਮਲੇ 'ਚ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨਾਲ ਫ਼ੋਨ 'ਤੇ ਗੱਲ ਕੀਤੀ ਗਈ ਹੈ। ਭਾਰੀ ਮੀਂਹ ਕਾਰਨ ਉੱਤਰਾਖੰਡ 'ਚ ਕਰੀਬ 9 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ।
Posted By: Daily Suraj Bureau